ਨਵੀਂ ਖੇਡ ਨੀਤੀ ਦਾ ਖਰੜਾ ਤਿਆਰ : ਮੀਤ ਹੇਅਰ

0
311

ਚੰਡੀਗੜ੍ਹ : ਖੇਡ ਵਿਭਾਗ ਵੱਲੋਂ ਬਣਾਈ ਜਾ ਰਹੀ ਵਿਆਪਕ ਖੇਡ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਤੋਂ ਪਹਿਲਾਂ ਲੋਕਾਂ ਦੇ ਸੁਝਾਅ ਲਏ ਜਾਣਗੇ, ਜਿਸ ਤੋਂ ਬਾਅਦ ਇਹ ਨੀਤੀ ਬਹੁਤ ਜਲਦ ਲਾਗੂ ਕਰ ਦਿੱਤੀ ਜਾਵੇਗੀ | ਇਹ ਗੱਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਖੇਡ ਨੀਤੀ ਦਾ ਖਰੜਾ ਤਿਆਰ ਕਰਨ ਲਈ ਬਣਾਈ ਗਈ ਮਾਹਰਾਂ ਦੀ ਕਮੇਟੀ ਨਾਲ ਮੈਰਾਥਨ ਮੀਟਿੰਗ ਕਰਨ ਉਪਰੰਤ ਦੱਸੀ | ਮੀਤ ਹੇਅਰ ਨੇ ਕਿਹਾ ਕਿ ਖੇਡ ਨੀਤੀ ਦਾ ਖਰੜਾ ਤਿਆਰ ਕਰ ਲਿਆ ਹੈ ਅਤੇ ਇਸ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਖੇਡਾਂ ਨਾਲ ਜੁੜੇ ਵਿਅਕਤੀਆਂ ਦੀ ਫੀਡਬੈਕ ਹਾਸਲ ਕਰਨ ਦਾ ਫੈਸਲਾ ਕੀਤਾ ਗਿਆ ਹੈ | ਸੁਝਾਵਾਂ ਨੂੰ ਸ਼ਾਮਲ ਕਰਕੇ ਕਾਰਗਾਰ ਖੇਡ ਨੀਤੀ ਤਿਆਰ ਕੀਤੀ ਜਾਵੇਗੀ | ਉਨ੍ਹਾ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਦੀ ਰਾਏ ਲੈਣ ਤੋਂ ਬਾਅਦ ਖੇਡ ਨੀਤੀ ਦੇ ਖਰੜੇ ਨੂੰ ਮੁਕੰਮਲ ਕਰ ਲਿਆ ਜਾਵੇ, ਤਾਂ ਜੋ ਨਵੇਂ ਸੈਸ਼ਨ ਦੀ ਸ਼ੁਰੂਆਤ ‘ਚ ਹੀ ਇਸ ਨੂੰ ਲਾਗੂ ਕੀਤਾ ਜਾ ਸਕੇ |

LEAVE A REPLY

Please enter your comment!
Please enter your name here