24.4 C
Jalandhar
Wednesday, April 24, 2024
spot_img

ਦਲ ਖਾਲਸਾ ਦੇ ਬਾਨੀ ਵੱਲੋਂ ਮੋਦੀ ਦੀ ਉਸਤਤ

ਨਵੀਂ ਦਿੱਲੀ : ਦਲ ਖਾਲਸਾ ਦੇ ਬਾਨੀ ਅਤੇ ਖਾਲਿਸਤਾਨ ਪੱਖੀ ਸਾਬਕਾ ਆਗੂ ਜਸਵੰਤ ਸਿੰਘ ਠੇਕੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਸਿੱਖਾਂ ਲਈ ਕੀਤੇ ਕਾਰਜਾਂ ਦੀ ਸ਼ਲਾਘਾ ਕੀਤੀ ਹੈ | ਉਸ ਨੇ ਕਿਹਾ-ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਅਤੇ ਸਿੱਖ ਧਰਮ ਲਈ ਬਹੁਤ ਕੁਝ ਕੀਤਾ ਹੈ | ਉਹ ਸਾਡੇ ਭਾਈਚਾਰੇ ਨੂੰ ਪਿਆਰ ਕਰਦੇ ਹਨ | ਉਨ੍ਹਾ ਬਲੈਕਲਿਸਟਾਂ ਨੂੰ ਖਤਮ ਕੀਤਾ, ਕਰਤਾਰਪੁਰ ਲਾਂਘਾ ਖੋਲਿ੍ਹਆ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਕੌਮੀ ਵੀਰ ਬਾਲ ਦਿਵਸ ਮਨਾਉਣ ਦਾ ਐਲਾਨ ਕੀਤਾ | ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖ ਭਾਈਚਾਰੇ ਦੇ ਮੈਂਬਰਾਂ ਵੱਲੋਂ ਰੱਖੀਆਂ ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ | ਸਿਰਫ ਕੁਝ ਮੰਗਾਂ ਹੀ ਪੂਰੀਆਂ ਹੋਣੀਆਂ ਬਾਕੀ ਹਨ | 23 ਫਰਵਰੀ ਨੂੰ ਅੰਮਿ੍ਤਸਰ ਦੇ ਅਜਨਾਲਾ ਵਿਖੇ ਪੁਲਸ ਨਾਲ ਝੜਪ ਤੋਂ ਬਾਅਦ ਸੁਰਖੀਆਂ ਵਿਚ ਆਏ ਅੰਮਿ੍ਤਪਾਲ ਸਿੰਘ ਬਾਰੇ ਠੇਕੇਦਾਰ ਨੇ ਕਿਹਾ ਕਿ ਉਹ ਖਾਲਿਸਤਾਨ ਬਾਰੇ ਕੁਝ ਨਹੀਂ ਜਾਣਦਾ | ਉਹ ਆਪਣੇ ਮਨਸੂਬਿਆਂ ‘ਚ ਕਾਮਯਾਬ ਨਹੀਂ ਹੋਵੇਗਾ | ਅੰਮਿ੍ਤਪਾਲ ਖਾਲਿਸਤਾਨੀ ਨਹੀਂ ਹੈ, ਉਸ ਨੂੰ ਇਸ ਬਾਰੇ ਕੁਝ ਨਹੀਂ ਪਤਾ ਪਰ ਉਸ ਨੇ ਖਾਲਿਸਤਾਨ ਦੇ ਨਾਂਅ ‘ਤੇ ਬਹੁਤ ਪੈਸਾ ਜ਼ਰੂਰ ਕਮਾਇਆ ਹੈ | ਮੈਨੂੰ ਨਹੀਂ ਲੱਗਦਾ ਕਿ ਉਹ ਅੱਗੇ ਜਾ ਕੇ ਆਪਣੇ ਮਨਸੂਬਿਆਂ ‘ਚ ਕਾਮਯਾਬ ਹੋਵੇਗਾ | ਭਾਰਤ ਵੱਲੋਂ ਪਾਬੰਦੀਸ਼ੁਦਾ ਜਥੇਬੰਦੀ ਵੱਲੋਂ ਕੁਝ ਪੱਛਮੀ ਦੇਸ਼ਾਂ ‘ਚ ਖਾਲਿਸਤਾਨ ਬਾਰੇ ਰਾਇਸ਼ੁਮਾਰੀ ਦੀਆਂ ਕੋਸ਼ਿਸ਼ਾਂ ਨੂੰ ਪਾਖੰਡ ਅਤੇ ਇਸ ਪਿੱਛੇ ਪਾਕਿਸਤਾਨ ਦੀ ਆਈ ਐੱਸ ਆਈ ਦਾ ਹੱਥ ਕਰਾਰ ਦਿੰਦਿਆਂ ਠੇਕੇਦਾਰ ਨੇ ਕਿਹਾ ਕਿ ਇਹ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਅਤੇ ਇਸ ਦਾ ਭਾਰਤੀ ਸਿੱਖਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ |

Related Articles

LEAVE A REPLY

Please enter your comment!
Please enter your name here

Latest Articles