ਆਬਕਾਰੀ ਕਰ ‘ਚ 45 ਫੀਸਦੀ ਤੇ ਜੀ ਐੱਸ ਟੀ ‘ਚ 23 ਫੀਸਦੀ ਵਾਧਾ ਦਰਜ : ਚੀਮਾ

0
192

ਚੰਡੀਗੜ੍ਹ (ਗੁਰਜੀਤ ਬਿੱਲਾ)-ਮਾਨ ਸਰਕਾਰ ਦੇ ਪਹਿਲੇ ਸਾਲ ਵਿੱਚ ਨਵੇਂ ਅਤੇ ਅਗਾਂਹਵਧੂ ਪੰਜਾਬ ਦੀ ਨੀਂਹ ਰੱਖਣ ਦਾ ਦਾਅਵਾ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਪਹਿਲੇ ਹੀ ਸਾਲ ਵਿੱਚ ਮੁਫਤ ਬਿਜਲੀ, ਉੱਚ ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ ਸਮੇਤ ਆਪਣੇ ਸਾਰੇ ਵੱਡੇ ਚੋਣ ਵਾਅਦੇ ਕੀਤੇ |
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚੀਮਾ ਨੇ ਕਿਹਾ ਕਿ 2021-22 ਦੇ ਮੁਕਾਬਲੇ ਆਬਕਾਰੀ ਕਰ ਤੋਂ ਮਾਲੀਏ ਵਿੱਚ 45 ਫੀਸਦੀ ਅਤੇ ਜੀ ਐੱਸ ਟੀ ਤੋਂ 23 ਫੀਸਦੀ ਵਾਧਾ ਦਰਜ ਕੀਤਾ ਗਿਆ | ਉਨ੍ਹਾ ਕਿਹਾ ਕਿ ਇਨਫੋਰਸਮੈਂਟ ਵਿੰਗਾਂ ਦੀ ਵਸੂਲੀ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 17.2 ਵਾਧਾ ਦਰਜ ਕੀਤਾ ਗਿਆ ਹੈ | ਟੈਕਸੇਸ਼ਨ ਵਿਭਾਗ ਨੇ ਚੰਗੇ ਟੈਕਸ ਦਾਤਾਵਾਂ ਦੀ ਮਦਦ ਲਈ ਪਹਿਲਕਦਮੀ ਵੀ ਕੀਤੀ ਹੈ, ਜਿਵੇਂ ਕਿ ਵਟਸਐਪ ਨੰਬਰ 9160500033 ਰਾਹੀਂ ਜੀ ਐੱਸ ਟੀ ਨਾਲ ਸੰਬੰਧਤ ਸਵਾਲਾਂ ਦੇ ਜਵਾਬ ਦੇਣ ਲਈ 247 ‘ਚੈਟਬੋਟ’ ਦੀ ਸਹੂਲਤ ਦਿੱਤੀ ਜਾ ਰਹੀ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਤੇ ਵਿੱਤੀ ਬੋਝ ਬਾਰੇ ਮੀਡੀਆ ਦੇ ਸਵਾਲ ਦੇ ਜਵਾਬ ਵਿੱਚ ਚੀਮਾ ਨੇ ਦੁਹਰਾਇਆ ਕਿ ਸਿੱਖਿਆ ਨੂੰ ਕਦੇ ਵੀ ਕਿਸੇ ਕਰਜ਼ੇ ਹੇਠ ਨਹੀਂ ਹੋਣਾ ਚਾਹੀਦਾ ਅਤੇ ਯੂਨੀਵਰਸਿਟੀਆਂ ਦੀ ਬਿਹਤਰੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾ ਪਿਛਲੀਆਂ ਸਰਕਾਰਾਂ ‘ਤੇ ਆਪਣੇ ਸਵਾਰਥੀ ਹਿੱਤਾਂ ਕਾਰਨ ਯੂਨੀਵਰਸਿਟੀ ‘ਤੇ ਕਰਜ਼ਾ ਚੜ੍ਹਾਉਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਭਿ੍ਸ਼ਟ ਆਗੂਆਂ ਸਮੇਂ ਕੰਮਕਾਜ ‘ਚ ਵੱਡੀ ਪੱਧਰ ‘ਤੇ ਬੇਨਿਯਮੀਆਂ ਹੋਈਆਂ, ਜਿਸ ਕਾਰਨ ਅੱਜ ਇਹ ਹਾਲਾਤ ਪੈਦਾ ਹੋਏ | ਪੁਰਾਣੀ ਪੈਨਸ਼ਨ ਸਕੀਮ (ਓ ਪੀ ਐੱਸ) ਨੂੰ ਜਲਦੀ ਲਾਗੂ ਕਰਨ ਦਾ ਭਰੋਸਾ ਦਿੰਦਿਆਂ ਚੀਮਾ ਨੇ ਕਿਹਾ ਕਿ ਦੋ ਵੱਖ-ਵੱਖ ਕਮੇਟੀਆਂ, ਇਕ ਉਨ੍ਹਾ ਦੀ ਅਗਵਾਈ ਵਿਚ ਅਤੇ ਦੂਜੀ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਦੀ ਅਗਵਾਈ ਵਿਚ ਸਰਕਾਰੀ ਕਰਮਚਾਰੀਆਂ ਲਈ ਇਸ ਸਕੀਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਖਰੜਾ ਤਿਆਰ ਕਰ ਰਹੀਆਂ ਹਨ |

LEAVE A REPLY

Please enter your comment!
Please enter your name here