ਸੋਨੀਆ ਦੀ ਅਗਵਾਈ ‘ਚ ਪ੍ਰਦਰਸ਼ਨ

0
212

ਨਵੀਂ ਦਿੱਲੀ : ਯੂ ਪੀ ਏ ਚੇਅਰਪਰਸਨ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿੱਕਾਰਜੁਨ ਖੜਗੇ ਅਤੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਸ਼ੁੱਕਰਵਾਰ ਸੰਸਦ ਭਵਨ ਅਹਾਤੇ ਵਿਚ ਅਡਾਨੀ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਲਈ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਰਕਾਰ ਵਿਰੋਧੀ ਤਖਤੀਆਂ ਫੜੀਆਂ ਹੋਈਆਂ ਸਨ ਤੇ ਉਨ੍ਹਾਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ |
ਇਸੇ ਦੌਰਾਨ ਭਾਰਤੀ ਲੋਕਤੰਤਰ ਬਾਰੇ ਲੰਡਨ ‘ਚ ਰਾਹੁਲ ਗਾਂਧੀ ਵੱਲੋਂ ਕੀਤੀ ਟਿੱਪਣੀ ਅਤੇ ਅਡਾਨੀ ਮੁੱਦੇ ਨਾਲ ਜੁੜੇ ਪਹਿਲੂਆਂ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਕਾਰਨ ਰਾਜ ਸਭਾ ਤੇ ਲੋਕ ਸਭਾ ਦੀਆਂ ਬੈਠਕਾਂ ਸ਼ੁਰੂ ਹੋਣ ਤੋਂ ਬਾਅਦ ਕੁੱਝ ਮਿੰਟਾਂ ਮਗਰੋਂ ਮੁਲਤਵੀ ਕਰ ਦਿੱਤੀਆਂ ਗਈਆਂ | ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੰਸਦ ਦੇ ਦੋਹਾਂ ਸਦਨਾਂ ‘ਚ ਹੰਗਾਮਾ ਹੀ ਹੁੰਦਾ ਰਿਹਾ ਤੇ ਕੋਈ ਕਾਰਵਾਈ ਨਹੀਂ ਹੋਈ | ਉਧਰ, ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ ਨੇ ਦੋਸ਼ ਲਾਇਆ ਹੈ ਕਿ ਰਾਹੁਲ ਗਾਂਧੀ ਭਾਰਤ ਵਿਰੁੱਧ ਕੰਮ ਕਰਨ ਵਾਲਿਆਂ ਦੀ ‘ਟੂਲਕਿੱਟ ਦਾ ਸਥਾਈ ਹਿੱਸਾ’ ਬਣ ਗਏ ਹਨ | ਉਨ੍ਹਾ ਇਹ ਵੀ ਕਿਹਾ ਕਿ ਕਾਂਗਰਸ ਆਗੂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਤਾਕਤਾਂ ਤੋਂ ਦਖਲ ਮੰਗਣ ਲਈ ਮੁਆਫੀ ਮੰਗਣੀ ਪਵੇਗੀ |

LEAVE A REPLY

Please enter your comment!
Please enter your name here