36.9 C
Jalandhar
Friday, March 29, 2024
spot_img

ਸੀ ਪੀ ਆਈ ਵੱਲੋਂ ਖੇਤ ਮਜ਼ਦੂਰਾਂ ‘ਤੇ ਲਾਠੀਚਾਰਜ ਦੀ ਨਿੰਦਾ

ਚੰਡੀਗੜ੍ਹ : ਸੀ ਪੀ ਆਈ ਨੇ ਅਪਣੀਆਂ ਮੰਗਾਂ ਉਠਾਉਣ ਲਈ ਪੰਜਾਬ ਵਿਧਾਨ ਸਭਾ ਵੱਲ ਵਿਖਾਵਾ ਕਰਨ ਜਾ ਰਹੇ ਖੇਤ ਮਜ਼ਦੂਰਾਂ ਉਤੇ ਮੋਹਾਲੀ ਵਿਖੇ ਪੰਜਾਬ ਪੁਲਸ ਵੱਲੋਂ ਕੀਤੇ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ ਹੈ |
ਸੀ ਪੀ ਆਈ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਖੇਤ ਮਜ਼ਦੂਰਾਂ ਅਤੇ ਪੇਂਡੂ ਗਰੀਬਾਂ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ | ਅੱਠ ਮਜ਼ਦੂਰ ਜਥੇਬੰਦੀਆਂ ਉਤੇ ਅਧਾਰਤ ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਵਿਚ ਪੰਜਾਬ ਦੇ ਖੇਤ ਮਜ਼ਦੂਰ ਲੰਮੇ ਅਰਸੇ ਤੋਂ ਅਪਣੀਆਂ ਜਾਇਜ਼ ਮੰਗਾਂ ਮੰਨਵਾਉਣ ਲਈ ਸੰਘਰਸ਼ ਕਰ ਰਹੇ ਹਨ, ਪਰ ਮੁੱਖ ਮੰਤਰੀ ਉਨ੍ਹਾਂ ਦੀ ਸੁਣਵਾਈ ਲਈ ਵਾਰ-ਵਾਰ ਮੀਟਿੰਗ ਰੱਖ ਕੇ ਮੁਲਤਵੀ ਕਰ ਰਹੇ ਹਨ, ਜਦੋਂ ਕਿ ਉਹ ਕਾਰਪੋਰੇਟ ਕੰਪਨੀਆਂ ਦੀਆਂ ਮਿੰਨਤਾਂ ਕਰਨ ਲਈ ਜਨਤਕ ਪੈਸਾ ਖਰਚ ਕਰਕੇ ਸੰਮੇਲਨ ਕਰ ਰਹੇ ਹਨ ਅਤੇ ਸਨਅਤਕਾਰਾਂ, ਕਿਸਾਨ ਜਥੇਬੰਦੀਆਂ ਤੇ ਹੋਰ ਵਰਗਾਂ ਨਾਲ ਕਈ ਵਾਰ ਮੀਟਿੰਗਾਂ ਕਰ ਚੁੱਕੇ ਹਨ | ਸਮਾਜ ਦੇ ਸਭ ਤੋਂ ਪੀੜਤ ਗਰੀਬਾਂ ਤੇ ਸਾਧਨਹੀਣ ਬੇਜ਼ਮੀਨੇ ਦਲਿਤਾਂ ਤੇ ਖੇਤ ਮਜ਼ਦੂਰਾਂ ਨਾਲ ਮਾਨ ਸਰਕਾਰ ਦਾ ਇਹ ਵਰਤਾਓ ਬੇਹੱਦ ਅਪਮਾਨਜਨਕ ਹੈ | ਸੀ ਪੀ ਆਈ ਖੇਤ ਮਜ਼ਦੂਰਾਂ ਦੇ ਹੱਕੀ ਅੰਦੋਲਨ ਦਾ ਪੂਰਨ ਸਮਰਥਨ ਕਰਦੀ ਹੈ ਅਤੇ ਸੂਬਾ ਸਰਕਾਰ ਤੋਂ ਮੰਗ ਕਰਦੀ ਹੈ ਕਿ ਉਹ ਤੁਰੰਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰੇ |

Related Articles

LEAVE A REPLY

Please enter your comment!
Please enter your name here

Latest Articles