24.7 C
Jalandhar
Thursday, March 23, 2023
spot_img

ਬੇਮੌਸਮੇ ਮੀਂਹ ਤੇ ਗੜਿਆਂ ਨਾਲ ਫਸਲਾਂ ਤਬਾਹ

ਨਵੀਂ ਦਿੱਲੀ/ਚੰਡੀਗੜ੍ਹ : ਦੇਸ਼ ਭਰ ‘ਚ ਮੌਸਮ ਲਗਾਤਾਰ ਬਦਲ ਰਿਹਾ ਹੈ | ਉੱਤਰ ਤੋਂ ਦੱਖਣ ਤੱਕ ਸੂਬਿਆਂ ‘ਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਅਤੇ ਗੜੇ ਪੈਣ ਨਾਲ ਬੁਰਾ ਹਾਲ ਹੈ | ਸ਼ਨੀਵਾਰ ਦੀ ਸਵੇਰੇ ਵੀ ਦਿੱਲੀ ਐੱਨ ਸੀ ਆਰ, ਗਾਜ਼ੀਆਬਾਦ ਦੇ ਕਈ ਇਲਾਕਿਆਂ ‘ਚ ਬਾਰਿਸ਼ ਹੋਈ | ਇਸ ਬੇਮੌਸਮੀ ਬਾਰਿਸ਼ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ |
ਰਾਜਸਥਾਨ ‘ਚ ਬੇਮੌਸਮੀ ਬਾਰਿਸ਼ ਨੇ ਵੱਡਾ ਨੁਕਸਾਨ ਕੀਤਾ | ਇੱਥੇ ਅਸਮਾਨੀ ਬਿਜਲੀ ਦੇ ਚਪੇਟ ‘ਚ ਆਉਣ ਕਾਰਨ ਨਾਗੌਰ, ਅਲਵਰ ਅਤੇ ਪਾਲੀ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ | ਬਾਰਿਸ਼ ਕਾਰਨ ਦਰੱਖਤ ਦੇ ਥੱਲੇ ਖੜ੍ਹੇ ਸਨ ਅਤੇ ਉਥੇ ਹੀ ਅਸਮਾਨੀ ਬਿਜਲੀ ਡਿੱਗ ਗਈ |
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨ ਤੱਕ 10 ਸੂਬਿਆਂ ‘ਚ ਬਾਰਿਸ਼ ਦਾ ਅਨੁਮਾਨ ਪ੍ਰਗਟਾਇਆ ਗਿਆ ਹੈ, ਇਸ ‘ਚ ਦਿੱਲੀ, ਯੂ ਪੀ, ਬਿਹਾਰ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ, ਤੇਲੰਗਾਨਾ ਅਤੇ ਛੱਤੀਸਗੜ੍ਹ ‘ਚ ਬਾਰਿਸ਼ ਹੋ ਸਕਦੀ ਹੈ | ਉਥੇ ਹੀ ਜੰਮੂ ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉਤਰਾਖੰਡ ‘ਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ |
ਪੰਜਾਬ ਅਤੇ ਹਰਿਆਣਾ ‘ਚ ਸ਼ਨੀਵਾਰ ਸਵੇਰ ਤੋਂ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਡਿੱਗ ਗਿਆ, ਉਥੇ ਹਾੜ੍ਹੀ ਦੀਆਂ ਫਸਲਾਂ ਦਾ ਵੀ ਨੁਕਸਾਨ ਹੋ ਗਿਆ ਹੈ | ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ‘ਚ ਜ਼ੋਰਦਾਰ ਗਰਜ ਨਾਲ ਮੀਂਹ ਪਿਆ | ਪਟਿਆਲਾ ‘ਚ ਤੜਕੇ ਤੋਂ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ ‘ਚ ਫਸਲਾਂ ਪਾਣੀ ‘ਚ ਡੁੱਬ ਗਈਆਂ | ਖੇਤਾਂ ‘ਚ ਪੁੱਤਾਂ ਵਾਂਗੂ ਪਾਲੀਆਂ ਫਸਲਾਂ ਹੇਠਾਂ ਜ਼ਮੀਨ ‘ਤੇ ਵਿੱਛ ਗਈਆਂ ਹਨ | ਕਿਸਾਨਾਂ ਦਾ ਕਹਿਣਾ ਹੈ ਕਿ ਜੇ ਅਗਲੇ 24 ਘੰਟਿਆਂ ਦੀ ਭਵਿੱਖਬਾਣੀ ਅਨੁਸਾਰ ਹੋਰ ਮੀਂਹ ਪਿਆ ਤਾਂ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਹੋਵੇਗਾ, ਕਿਉਂਕਿ ਫਸਲ ਪੱਕਣ ਦੇ ਕਰੀਬ ਹੈ | ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਹਨਾਂ ਦੀ ਤਿਆਰ ਫਸਲ ਖਰਾਬ ਹੋ ਜਾਵੇਗੀ ਅਤੇ ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਪਵੇਗਾ | ਕਿਸਾਨਾਂ ਨੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ |

Related Articles

LEAVE A REPLY

Please enter your comment!
Please enter your name here

Latest Articles