ਸੁਖਬੀਰ ਪੇਸ਼ਗੀ ਜ਼ਮਾਨਤ ਲਈ ਹਾਈ ਕੋਰਟ ‘ਚ

0
240

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ‘ਚ ਅਦਾਲਤ ਦੇ ਸੰਮਨ ਮਿਲਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅਗਾਊਾ ਜ਼ਮਾਨਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ | ਫਰੀਦਕੋਟ ਦੇ ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਉਨ੍ਹਾ ਨੂੰ ਅਗਾਊਾ ਜ਼ਮਾਨਤ ਨਹੀਂ ਦਿੱਤੀ ਸੀ | ਇਸ ਤੋਂ ਬਾਅਦ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ‘ਚ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਸੀ | ਇਸ ਲਈ ਅਗਾਊਾ ਜ਼ਮਾਨਤ ਲੈਣੀ ਲਾਜ਼ਮੀ ਹੈ, ਨਹੀਂ ਤਾਂ ਉਨ੍ਹਾ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ | ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਾ ਜ਼ਮਾਨਤ ਮਿਲ ਚੁੱਕੀ ਹੈ ਅਤੇ ਉਹ 23 ਮਾਰਚ ਨੂੰ ਅਦਾਲਤ ‘ਚ ਹਾਜ਼ਰ ਹੋਣਗੇ | ਇਸੇ ਕੇਸ ‘ਚ ਸਾਬਕਾ ਡੀ ਜੀ ਪੀ ਸੁਮੇਧ ਸੈਣੀ, ਮੁਅੱਤਲ ਆਈ ਜੀ ਪਰਮਰਾਜ ਸਿੰਘ ਉਮਰਾਨੰਗਲ, ਵੇਲੇ ਦੇ ਐੱਸ ਐੱਸ ਪੀ ਚਰਨਜੀਤ ਸ਼ਰਮਾ ਨੇ ਵੀ ਅਗਾਊਾ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ‘ਤੇ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ 21 ਮਾਰਚ ਲਈ ਰਾਖਵਾਂ ਰੱਖ ਲਿਆ |

LEAVE A REPLY

Please enter your comment!
Please enter your name here