25.8 C
Jalandhar
Monday, September 16, 2024
spot_img

ਬਾਦਲ ਨੂੰ ਮੁੜ ਹਸਪਤਾਲ ਦਾਖਲ ਕਰਾਉਣਾ ਪਿਆ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | 94 ਸਾਲਾ ਸਾਬਕਾ ਮੁੱਖ ਮੰਤਰੀ ਨੂੰ ਸ਼ਨੀਵਾਰ ਰਾਤ ਹਸਪਤਾਲ ਲਿਆਂਦਾ ਗਿਆ ਸੀ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਬਾਦਲ ਨੂੰ ਰਾਤ ਨੂੰ ਕਈ ਵਾਰ ਉਲਟੀਆਂ ਆਈਆਂ, ਪਰ ਹੁਣ ਉਨ੍ਹਾ ਦੀ ਹਾਲਤ ਸਥਿਰ ਹੈ | 6 ਜੂਨ ਨੂੰ ਉਨ੍ਹਾ ਨੂੰ ਪੇਟ ਸੰਬੰਧੀ ਸ਼ਿਕਾਇਤਾਂ ਕਾਰਨ ਚੰਡੀਗੜ੍ਹ ਦੇ ਪੀ ਜੀ ਆਈ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਬਾਅਦ ‘ਚ ਛੁੱਟੀ ਦੇ ਦਿੱਤੀ ਗਈ ਸੀ | ਇਸ ਸਾਲ ਦੇ ਸ਼ੁਰੂ ਵਿਚ ਬਾਦਲ ਕੋਵਿਡ-19 ਨਾਲ ਪੀੜਤ ਹੋ ਗਏ ਸਨ ਅਤੇ ਲੁਧਿਆਣਾ ਦੇ ਹਸਪਤਾਲ ‘ਚ ਦਾਖਲ ਰਹੇ ਸਨ | ਫਰਵਰੀ ਵਿੱਚ ਉਨ੍ਹਾ ਨੂੰ ਕੋਵਿਡ ਤੋਂ ਬਾਅਦ ਸਿਹਤ ਜਾਂਚ ਲਈ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਲਿਜਾਇਆ ਗਿਆ ਸੀ | ਬਾਦਲ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਹਨ |

Related Articles

LEAVE A REPLY

Please enter your comment!
Please enter your name here

Latest Articles