ਮੁਹਾਲੀ ਦਾ ਧਰਨਾ ਚੁਕਵਾਇਆ

0
212

ਮੁਹਾਲੀ : ਇੱਥੇ ਏਅਰਪੋਰਟ ਰੋਡ ‘ਤੇ ਸੋਹਾਣਾ ਗੁਰਦੁਆਰਾ ਸਾਹਿਬ ਦੇ ਅੱਗੇ ਅੰਮਿ੍ਤਪਾਲ ਦੇ ਸਮਰਥਕਾਂ ਨੇ ਜਿਹੜਾ ਧਰਨਾ ਲਾਇਆ ਹੋਇਆ ਸੀ, ਉਹ ਪੁਲਸ ਨੇ ਚੁਕਵਾ ਦਿੱਤਾ ਹੈ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲੋਕਾਂ, ਖਾਸਕਰ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰੋਂ ਧਰਨਾ ਚੁਕਾ ਦਿੱਤਾ ਗਿਆ ਹੈ | ਉਨ੍ਹਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਰਨੇ ਕਾਰਨ ਧਰਨਾਕਾਰੀਆਂ ਦਾ ਸੰਗਤ ਅਤੇ ਲੋਕਾਂ ਨਾਲ ਟਕਰਾਅ ਪੈਦਾ ਹੋਣ ਲੱਗ ਪਿਆ ਸੀ | ਪੰਚਾਇਤਾਂ ਅਤੇ ਸ਼ਹਿਰ ਦੇ ਅਨੇਕਾਂ ਲੋਕਾਂ ਨੇ ਇਸ ਸਮੱਸਿਆ ਦੇ ਹੱਲ ਲਈ ਬੇਨਤੀ ਕੀਤੀ ਸੀ | ਸੰਭਾਵੀ ਟਕਰਾਅ ਨੂੰ ਰੋਕਣ ਲਈ ਇਹ ਧਰਨਾ ਚੁਕਾਇਆ ਗਿਆ ਹੈ | ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ | ਐੱਸ ਐੱਸ ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਧਰਨਾਕਾਰੀਆਂ ਵੱਲੋਂ ਸੰਗਤ ਅਤੇ ਪੰਚਾਇਤਾਂ ਦੇ ਮੈਂਬਰਾਂ ਨਾਲ ਧੱਕਾ-ਮੁੱਕੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ | ਸ਼ਾਂਤੀ ਬਹਾਲੀ ਲਈ ਧਰਨੇ ਨੂੰ ਚੁਕਾਇਆ ਗਿਆ ਹੈ | ਉਨ੍ਹਾ ਦੱਸਿਆ ਕਿ ਧਰਨੇ ਨੂੰ ਚੁਕਾਉਣ ਸਮੇਂ ਪੁਲਸ ਮੁਲਾਜ਼ਮਾਂ ਸਮੇਤ ਕੁਝ ਵਿਅਕਤੀ ਜ਼ਖਮੀ ਹੋਏ ਹਨ | 25 ਕੁ ਵਿਅਕਤੀਆਂ ਦੀ ਗਿ੍ਫਤਾਰੀ ਕੀਤੀ ਗਈ ਹੈ |

LEAVE A REPLY

Please enter your comment!
Please enter your name here