ਕਣਕ ਦੇ ਨੁਕਸਾਨ ਦੀ ਗਿਰਦਾਵਰੀ ਦੇ ਆਦੇਸ਼

0
209

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਮੋਹਲੇਧਾਰ ਮੀਂਹ ਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਅੰਦਾਜ਼ਾ ਲਾਉਣ ਲਈ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ | ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਆਦੇਸ਼ ਦਿੱਤੇ ਕਿ ਉਹ ਸੰਬੰਧਤ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨ ਕਿ ਜਿਨ੍ਹਾਂ ਇਲਾਕਿਆਂ ਵਿੱਚ ਮੀਂਹ ਕਾਰਨ ਫ਼ਸਲ ਦਾ ਨੁਕਸਾਨ ਹੋਇਆ, ਉਨ੍ਹਾਂ ਵਿੱਚ ਨੁਕਸਾਨ ਦਾ ਤਰਜੀਹੀ ਅਧਾਰ ‘ਤੇ ਅੰਦਾਜ਼ਾ ਲਾਉਣ ਲਈ ਤੁਰੰਤ ਗਿਰਦਾਵਰੀ ਕਰਵਾਈ ਜਾਵੇ | ਭਗਵੰਤ ਮਾਨ ਨੇ ਕਿਹਾ ਕਿ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਦੇ ਮਾਪਦੰਡਾਂ ਮੁਤਾਬਕ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ | ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਸਰਕਾਰ ਵਚਨਬੱਧ ਹੈ | ਉਨ੍ਹਾ ਕਿਹਾ ਕਿ ਸੂਬੇ ‘ਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ |

LEAVE A REPLY

Please enter your comment!
Please enter your name here