ਪੰਜਾਬ ਸਰਕਾਰ ਸਖਤ ਕਦਮ ਚੁੱਕਣ ਤੋਂ ਨਹੀਂ ਡਰਦੀ : ਕੇਜਰੀਵਾਲ

0
191

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸੂਬਾ ਸਰਕਾਰ ਪੰਜਾਬ ‘ਚ ਅਪਰਾਧਿਕ ਗਤੀਵਿਧੀਆਂ ਨਾਲ ਨਜਿੱਠਣ ਲਈ ਸਖਤ ਕਦਮ ਚੁੱਕਣ ਤੋਂ ਨਹੀਂ ਡਰਦੀ | ਉਨ੍ਹਾ ਦੀ ਇਹ ਟਿੱਪਣੀ ਪੰਜਾਬ ਪੁਲਸ ਵੱਲੋਂ ਅੰਮਿ੍ਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੈਂਬਰਾਂ ਖਿਲਾਫ ਮੁਹਿੰਮ ਤੋਂ ਬਾਅਦ ਆਈ ਹੈ | ਕੇਜਰੀਵਾਲ ਨੇ ਕਿਹਾ—ਜਦੋਂ ਅਸੀਂ ਪੰਜਾਬ ਵਿਚ ਸੱਤਾ ਵਿਚ ਆਏ ਤਾਂ ਲੋਕਾਂ ਨੇ ਕਿਹਾ ਕਿ ‘ਆਪ’ ਸਿਰਫ ਸਿੱਖਿਆ, ਸਿਹਤ ਅਤੇ ਬਿਜਲੀ ਦੇ ਖੇਤਰਾਂ ਵਿਚ ਕੰਮ ਕਰ ਸਕਦੀ ਹੈ, ਕਾਨੂੰਨ ਵਿਵਸਥਾ ਨੂੰ ਸੰਭਾਲਣਾ ਮੁਸ਼ਕਲ ਹੋਵੇਗਾ | ਸਾਨੂੰ ਪਿਛਲੀਆਂ ਸਰਕਾਰਾਂ ਤੋਂ ਵਿਰਾਸਤ ‘ਚ ਜੋ ਮਿਲਿਆ ਹੈ, ਉਸ ਤੋਂ ਲੱਗਦਾ ਹੈ ਕਿ ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਹਾਸਲ ਸੀ, ਪਰ ਸਾਡੀ ਸਰਕਾਰ ਇਮਾਨਦਾਰ ਹੈ | ਅਸੀਂ ਅਜਿਹੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਦੇ ਹਾਂ |

LEAVE A REPLY

Please enter your comment!
Please enter your name here