ਸੰਸਦ ਦੇ ਗਲਿਆਰੇ ਤੋਂ ਕੂਕ

0
202

ਨਵੀਂ ਦਿੱਲੀ : ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਕਾਇਮ ਕਰਨ ਦੀ ਮੰਗ ਨੂੰ ਲੈ ਕੇ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਮੰਗਲਵਾਰ ਸੰਸਦ ਭਵਨ ਦੀ ਪਹਿਲੀ ਮੰਜ਼ਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ | ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਕਾਂਗਰਸ, ਡੀ ਐੱਮ ਕੇ, ਭਾਰਤ ਰਾਸ਼ਟਰ ਸਮਿਤੀ ਦੇ ਕਈ ਸੰਸਦ ਮੈਂਬਰ ਅਤੇ ਕੁਝ ਹੋਰ ਪਾਰਟੀਆਂ ਦੇ ਨੇਤਾ ਵਿਰੋਧ ‘ਚ ਸ਼ਾਮਲ ਹੋਏ | ਦੋਵਾਂ ਸਦਨਾਂ ਦੀ ਕਾਰਵਾਈ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਮੈਂਬਰ ਸੰਸਦ ਦੀ ਪਹਿਲੀ ਮੰਜ਼ਲ ਦੇ ਗਲਿਆਰੇ ‘ਚ ਇਕੱਠੇ ਹੋ ਗਏ ਅਤੇ ‘ਅਸੀਂ ਜੇ ਪੀ ਸੀ ਚਾਹੁੰਦੇ ਹਾਂ’ ਦੇ ਨਾਅਰੇ ਲਾਏ |

LEAVE A REPLY

Please enter your comment!
Please enter your name here