ਖੱਬੀਆਂ ਪਾਰਟੀਆਂ ਵੱਲੋਂ ਖਟਕੜ ਕਲਾਂ ਵਿਖੇ ਅੱਜ ਵਿਸ਼ਾਲ ਸ਼ਹੀਦੀ ਕਾਨਫਰੰਸ

0
341

ਖਟਕੜ ਕਲਾਂ, (ਅਵਤਾਰ ਕਲੇਰ)-ਭਾਰਤੀ ਕਮਿਊਨਿਸਟ ਪਾਰਟੀ ਅਤੇ ਆਰ ਐੱਮ ਪੀ ਆਈ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਵੀਰਵਾਰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਹੀਦੀ ਕਾਨਫਰੰਸ ਕਰਨ ਲਈ ਤਿਆਰੀਆਂ ਮੁਕੰਮਲ ਹੋ ਗਈਆ ਹਨ | ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸੁਤੰਤਰ ਕੁਮਾਰ ਅਤੇ ਆਰ ਐੱਮ ਪੀ ਆਈ ਦੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ ਦੌੜਕਾ ਨੇ ਦੱਸਿਆ ਕਿ ਇਸ ਸ਼ਹੀਦੀ ਕਾਨਫਰੰਸ ਨੂੰ ਆਰ ਐੱਮ ਪੀ ਆਈ ਦੇ ਕੁਲ ਹਿੰਦ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸੀ ਪੀ ਆਈ ਦੇ ਕੌਮੀ ਕੌਂਸਲ ਮੈਂਬਰ ਹਰਦੇਵ ਸਿੰਘ ਅਰਸ਼ੀ ਸਾਬਕਾ ਵਿਧਾਇਕ, ਨਿਰਮਲ ਸਿੰਘ ਧਾਲੀਵਾਲ ਤੇ ਕੁਲਵੰਤ ਸਿੰਘ ਸੰਧੂ ਸੰਬੋਧਨ ਕਰਨਗੇ | ਗੁਰਦੀਪ ਲਸਾੜਾ ਦੀ ਅਗਵਾਈ ਹੇਠ ਇਨਕਲਾਬੀ ਨਾਟਕ ਪੇਸ਼ ਕੀਤੇ ਜਾਣਗੇ | ਆਗੂਆਂ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੀ ਵਿਚਾਰਧਾਰਾ ਅਪਣਾਉਣ ਦੀ ਲੋੜ ਹੈ, ਕਿਉਂਕਿ ਇਹ ਆਜ਼ਾਦੀ ਭਗਤ ਸਿੰਘ ਦੇ ਸੁਪਨਿਆਂ ਦੀ ਆਜ਼ਾਦੀ ਨਹੀਂ | ਸਾਨੂੰ ਭਗਤ ਸਿੰਘ ਦੇ ਸੁਪਨਿਆਂ ਦੇ ਦੇਸ਼ ਦਾ ਸੰਕਲਪ ਲੈ ਕੇ ਚੱਲਣਾ ਪਵੇਗਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਹੁੰਮ-ਹੁਮਾ ਕੇ ਪਹੁੰਚੋ |
ਇਸ ਮੌਕੇ ਸੁਤੰਤਰ ਕੁਮਾਰ, ਮੁਕੰਦ ਲਾਲ, ਕੁਲਦੀਪ ਸਿੰਘ ਦੌੜਕਾ, ਜਸਵਿੰਦਰ ਸਿੰਘ ਭੰਗਲ, ਹਰਪਾਲ ਸਿੰਘ ਜਗਤਪੁਰ, ਰਾਮ ਲਾਲ ਚੱਕ ਗੁਰੂ, ਸਤਨਾਮ ਗੁਲਾਟੀ, ਜਗਤਾਰ ਸਿੰਘ, ਸਤਨਾਮ ਸਿੰਘ ਸੁੱਜੋਂ, ਨਰੰਜਣ ਦਾਸ ਮੇਹਲੀ, ਜਗਤਾਰ ਸਿੰਘ, ਜਸਵਿੰਦਰ ਰਾਹੋਂ, ਮਾਸਟਰ ਗੁਰਦਿਆਲ ਸਿੰਘ, ਪਿ੍ੰਸੀਪਲ ਇਕਬਾਲ ਸਿੰਘ, ਗੁਰਮੁਖ ਸਿੰਘ ਫਰਾਲਾ ਤੇ ਗੁਰਿੰਦਰ ਲਾਲ ਆਦਿ ਹਾਜ਼ਰ ਸਨ |

LEAVE A REPLY

Please enter your comment!
Please enter your name here