ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਦਾ ਪਦਮਸ੍ਰੀ ਪੁਰਸਕਾਰ ਨਾਲ ਸਨਮਾਨ

0
281

ਨਵੀਂ ਦਿੱਲੀ : ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਸ਼ਾਮ ਇੱਥੇ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਉੱਘੇ ਵਿੱਦਿਅਕ ਮਾਹਰ ਅਤੇ ਸਿੱਖ ਵਿਦਵਾਨ ਡਾ. ਰਤਨ ਸਿੰਘ ਜੱਗੀ ਨੂੰ ਵੱਕਾਰੀ ਪੁਰਸਕਾਰ ਪਦਮਸ੍ਰੀ ਨਾਲ ਸਨਮਾਨਿਤ ਕੀਤਾ | ਇਹ ਪੁਰਸਕਾਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਲਾਵਾ ਕਈ ਕੇਂਦਰੀ ਮੰਤਰੀਆਂ ਦੀ ਹਾਜ਼ਰੀ ਵਿੱਚ ਦਿੱਤਾ ਗਿਆ | ਉਨ੍ਹਾਂ ਨੂੰ ਇਹ ਵੱਕਾਰੀ ਪੁਰਸਕਾਰ ਸਿੱਖਿਆ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਲਈ ਦਿੱਤਾ ਗਿਆ ਹੈ | 90 ਸਾਲ ਤੋਂ ਵੀ ਵੱਧ ਉਮਰ ਦੇ ਡਾ. ਜੱਗੀ ਹਿੰਦੀ ਅਤੇ ਪੰਜਾਬੀ ਦੇ ਉੱਘੇ ਵਿਦਵਾਨ ਹਨ ਅਤੇ ਉਹਨਾਂ ਕੋਲ ਗੁਰਮਤਿ ਅਤੇ ਭਗਤੀ ਲਹਿਰ ਸਾਹਿਤ ਦੀ ਵਿਸ਼ੇਸ਼ ਮੁਹਾਰਤ ਹੈ |

LEAVE A REPLY

Please enter your comment!
Please enter your name here