ਲੰਡਨ ਦੇ ਪ੍ਰਦਰਸ਼ਨਕਾਰੀਆਂ ਖਿਲਾਫ ਦਿੱਲੀ ‘ਚ ਕੇਸ ਦਰਜ

0
227

ਨਵੀਂ ਦਿੱਲੀ : ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ 19 ਮਾਰਚ ਨੂੰ ਹੋਏ ਪ੍ਰਦਰਸ਼ਨਾਂ ਦੇ ਸੰਬੰਧ ‘ਚ ਦਿੱਲੀ ਪੁਲਸ ਨੇ ਭਾਰਤੀ ਦੰਡਾਵਲੀ, ਗੈਰਕਾਨੂੰਨੀ ਗਤੀਵਿਧੀਆਂ ਰੋਕਥਾਮ ਐਕਟ ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |
ਪੁਲਸ ਮੁਤਾਬਕ ਵਿਦੇਸ਼ ਵਿਚ ਭਾਰਤੀ ਨਾਗਰਿਕਾਂ ਨੇ ਹੀ ਇਹ ਗੈਰ-ਕਾਨੂੰਨੀ ਕੰਮ ਕੀਤੇ ਸਨ | ਇਸ ਲਈ ਇਹ ਕਾਰਵਾਈ ਕੀਤੀ ਗਈ ਹੈ | ਭਾਰਤੀ ਹਾਈ ਕਮਿਸ਼ਨ ‘ਚ 19 ਮਾਰਚ ਦੀ ਘਟਨਾ ‘ਤੇ ਵਿਦੇਸ਼ ਮੰਤਰਾਲੇ ਤੋਂ ਰਿਪੋਰਟ ਮਿਲਣ ‘ਤੇ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਸ ਨੂੰ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ |

LEAVE A REPLY

Please enter your comment!
Please enter your name here