ਸੂਬੇ ਨੂੰ ਅਫਗਾਨਿਸਤਾਨ ਨਹੀਂ ਬਣਨ ਦਿਆਂਗਾ : ਮਾਨ

0
257

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਵੀਡੀਓ ਸੰਬੋਧਨ ‘ਚ ਸੂਬੇ ਵਿੱਚ ਮੌਜੂਦਾ ਅਮਨ-ਕਾਨੂੰਨ ਦੀ ਸਥਿਤੀ ਬਾਰੇ ਗੱਲ ਕੀਤੀ | ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸਾਂਤੀ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਜਿੰਮੇਵਾਰੀ ਹੈ ਅਤੇ ਉਹ ਇਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਰਾਜ ‘ਚ ਅਮਨ ਸ਼ਾਂਤੀ ਬਰਕਰਾਰ ਹੈ | ਸ੍ਰੀ ਮਾਨ ਨੇ ਕਿਹਾ ਕਿ ਜਿਸ ਦੌਰ ‘ਚ ਪੰਜਾਬ ਦੇ ਨੌਜਵਾਨ ਲੈਪਟਾਪ ਅਤੇ ਨੌਕਰੀਆਂ ਦੇ ਹੱਕਦਾਰ ਹਨ, ਅਸੀਂ ਉਨ੍ਹਾਂ ਨੂੰ ਧਾਰਮਿਕ ਮਕਸਦ ਲਈ ਬਣੀਆਂ ਫੈਕਟਰੀਆਂ ਦਾ ਕੱਚਾ ਮਾਲ ਨਹੀਂ ਬਣਨ ਦੇਵਾਂਗੇ | ੳਹ ਪੰਜਾਬ ਨੂੰ ਅਫਗਾਨਿਸਤਾਨ ਨਹੀਂ ਬਣਨ ਦੇਣਗੇ |
ਸੰਖੇਪ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਭਰੋਸੇ ਨੂੰ ਟੁੱਟਣ ਨਹੀਂ ਦੇਣਗੇ | ਧਰਮ ਦੇ ਨਾਂਅ ‘ਤੇ ‘ਅਸਾਂਤੀ’ ਪੈਦਾ ਕਰਨ ਵਾਲੇ ਲੋਕਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ |

LEAVE A REPLY

Please enter your comment!
Please enter your name here