ਜਲੰਧਰ (ਇਕਬਾਲ ਸਿੰਘ ਉੱਭੀ)
ਜਲੰੰਧਰ ਕੈਂਟ ਤੋਂ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਅਤੇ ਕਾਂਗਰਸ ’ਚ ਰਹਿ ਚੁੱਕੇ ਹਨ।
ਬਰਾੜ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ’ਚ ਪਾਰਟੀ ’ਚ ਸ਼ਾਮਲ ਹੋਏ । ਬਰਾੜ ਜਲੰਧਰ ਛਾਉਣੀ ਤੋਂ 2007 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਜਿੱਤੇ ਅਤੇ ਵਿਧਾਇਕ ਬਣੇ । ਉਹ ਸਾਲ 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਜਲੰਧਰ ਛਾਉਣੀ ਤੋਂ ਅਕਾਲੀ ਦਲ ਦੇ ਉਮੀਦਵਾਰ ਸਨ। ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਨਾਲ ਉਨ੍ਹਾ ਦੀ ਸਾਂਝ ਨੇ ਜਲੰਧਰ ਲੋਕ ਸਭਾ ਹਲਕੇ ਦੀ ਆਉਣ ਵਾਲੀ ਜ਼ਿਮਨੀ ਚੋਣ ਲਈ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਰਾਜਵਿੰਦਰ ਕੌਰ ਥਿਆੜਾ, ਸੁਰਿੰਦਰ ਸਿੰਘ ਸੋਢੀ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਹਾਜ਼ਰ ਸਨ।