ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸੋਮਵਾਰ ਕਿਹਾ ਕਿ ਕਿਸੇ ਕਰਜ਼ਦਾਰ ਦੇ ਬੈਂਕ ਖਾਤੇ ਨੂੰ ਧੋਖਾਧੜੀ ਵਜੋਂ ਸ਼੍ਰੇਣੀਬੱਧ ਕਰਨ ਤੋਂ ਪਹਿਲਾਂ ਉਸ ਨੂੰ ਸੁਣਵਾਈ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ ਅਤੇ ਜੇ ਅਜਿਹੀ ਕਾਰਵਾਈ ਕੀਤੀ ਜਾਂਦੀ ਹੈ ਤਾਂ ਤਰਕਸੰਗਤ ਹੁਕਮ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਤਿਲੰਗਾਨਾ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਦਿਆਂ ਕਿਹਾ ਕਿ ਖਾਤਿਆਂ ਨੂੰ ਧੋਖਾਧੜੀ ਵਜੋਂ ਸ਼੍ਰੇਣੀਬੱਧ ਕਰਨ ਤੋਂ ਪਹਿਲਾਂ ਕਰਜ਼ਦਾਰਾਂ ਨੂੰ ਸੁਣਵਾਈ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।