ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਮਨੀਸ਼ਾ ਗੁਲਾਟੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਦਾਇਰ ਪਟੀਸ਼ਨ ਮੁੱਢੋਂ ਰੱਦ ਕਰ ਦਿੱਤੀ | ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਗੁਲਾਟੀ ਦੇ ਅਹੁਦੇ ਦੀ ਮਿਆਦ ਵਧਾਉਣ ਵਾਲਾ ਆਪਣਾ ਫੈਸਲਾ ਵਾਪਸ ਲੈ ਕੇ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਸੀ | ਉਸ ਨੇ ਇਸ ਫੈਸਲੇ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ |