ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੂੰ ਨਿਆਂ ਪ੍ਰਣਾਲੀ ’ਚ ਸੁਧਾਰ ਦੀ ਵਿਵਾਦਤ ਯੋਜਨਾ ਨੂੰ ਵਾਪਸ ਲੈਣ ਦੀ ਸਲਾਹ ਦਿੱਤੀ, ਪਰ ਨੇਤਨਯਾਹੂ ਨੇ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਕਿ ਉਨ੍ਹਾ ਦਾ ਦੇਸ਼ ਆਪਣੇ ਫੈਸਲੇ ਖੁਦ ਕਰਦਾ ਹੈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਲਈ ਇਸ ਤਰ੍ਹਾਂ ਜਨਤਕ ਤੌਰ ’ਤੇ ਅਸਹਿਮਤੀ ਪ੍ਰਗਟ ਕਰਨਾ ਆਮ ਗੱਲ ਨਹੀਂ ਹੈ ਅਤੇ ਇਸਰਾਈਲ ਅਤੇ ਅਮਰੀਕਾ ਵਿਚਾਲੇ ਮਤਭੇਦਾਂ ਵੱਲ ਇਸ਼ਾਰਾ ਕਰਦੀ ਹੈ।