ਮੁਹੰਮਦ ਫੈਜ਼ਲ ਦੀ ਲੋਕ ਸਭਾ ਮੈਂਬਰੀ ਬਹਾਲ

0
245

ਨਵੀਂ ਦਿੱਲੀ : ਲੋਕ ਸਭਾ ਸਕੱਤਰੇਤ ਨੇ ਬੁੱਧਵਾਰ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ ਸੀ ਪੀ) ਦੇ ਨੇਤਾ ਮੁਹੰਮਦ ਫੈਜ਼ਲ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ। ਫੈਜ਼ਲ ਨੂੰ ਅਪਰਾਧਿਕ ਮਾਮਲੇ ’ਚ 10 ਸਾਲ ਦੀ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਜਨਵਰੀ ’ਚ ਮੈਂਬਰਸ਼ਿਪ ਤੋਂ ਅਯੋਗ ਕਰਾਰ ਦਿੱਤਾ ਗਿਆ ਸੀ। ਲਕਸ਼ਦੀਪ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਫੈਜ਼ਲ ਨੇ ਸੈਸ਼ਨ ਕੋਰਟ ਦੇ ਹੁਕਮਾਂ ਵਿਰੁੱਧ ਕੇਰਲਾ ਹਾਈ ਕੋਰਟ ਦਾ ਰੁਖ ਕੀਤਾ ਸੀ, ਜਿਸ ਨੇ ਉਨ੍ਹਾ ਨੂੰ ਦੋਸ਼ੀ ਠਹਿਰਾਏ ਜਾਣ ਅਤੇ ਸਜ਼ਾ ਦੇ ਫੈਸਲੇ ਨੂੰ ਮੁਅੱਤਲ ਕਰ ਦਿੱਤਾ ਸੀ। ਲੋਕ ਸਭਾ ਸਕੱਤਰੇਤ ਦੇ ਨੋਟੀਫਿਕੇਸ਼ਨ ਅਨੁਸਾਰ ਕੇਰਲਾ ਹਾਈ ਕੋਰਟ ਦੇ 25 ਜਨਵਰੀ 2023 ਦੇ ਹੁਕਮਾਂ ਦੇ ਮੱਦੇਨਜ਼ਰ ਮੁਹੰਮਦ ਫੈਜ਼ਲ ਦੀ ਮੈਂਬਰਸ਼ਿਪ ਤੋਂ ਅਯੋਗਤਾ ਦੇ ਫੈਸਲੇ ਨੂੰ ਖਤਮ ਕਰ ਦਿੱਤਾ ਗਿਆ ਹੈ। ਫੈਜ਼ਲ ਦੀ ਮੈਂਬਰਸ਼ਿਪ ਬਹਾਲ ਕਰਨ ਦਾ ਫੈਸਲਾ ਇਸ ਮਾਮਲੇ ’ਚ ਸੁਪਰੀਮ ਕੋਰਟ ’ਚ ਸੁਣਵਾਈ ਤੋਂ ਪਹਿਲਾਂ ਆਇਆ ਹੈ।

LEAVE A REPLY

Please enter your comment!
Please enter your name here