ਮੋਹਾਲੀ (ਗੁਰਜੀਤ ਬਿੱਲਾ)
ਮੁਹਾਲੀ ਪ੍ਰੈੱਸ ਕਲੱਬ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਸੰਪੂਰਨ ਹੋ ਗਈ।
ਤਿੰਨ ਮੈਂਬਰੀ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਮੁਤਾਬਕ ਇਕ ਹੀ ਗਰੁੱਪ ਵੱਲੋਂ ਕਾਗਜ਼ ਦਾਖਲ ਕੀਤੇ ਗਏ। ਵੀਰਵਾਰ ਫਾਰਮ ਵਾਪਸ ਲੈਣ ਦੇ ਆਖਰੀ ਸਮੇਂ ਤੋਂ ਬਾਅਦ ਉਸ ਦੇ ਬਿਨਾਂ ਮੁਕਾਬਲੇ ਜੇਤੂ ਕਰਾਰ ਦੇ ਦਿੱਤੇ ਗਏ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਕਿ੍ਰਪਾਲ ਸਿੰਘ ਅਤੇ ਗੁਰਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪ੍ਰਧਾਨ ਗੁਰਮੀਤ ਸਿੰਘ ਸ਼ਾਹੀ, ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਵਿਜੈ ਕੁਮਾਰ, ਆਰਗੇਨਾਈਜ਼ਿੰਗ ਸਕੱਤਰ ਰਾਜ ਕੁਮਾਰ ਅਰੋੜਾ, ਜਾਇੰਟ ਸਕੱਤਰ ਮਾਇਆ ਰਾਮ, ਜਾਇੰਟ ਸਕੱਤਰ ਨੀਲਮ ਕੁਮਾਰੀ ਠਾਕੁਰ ਤੇ ਕੈਸ਼ੀਅਰ ਰਾਜੀਵ ਤਨੇਜਾ ਨੂੰ ਜੇਤੂ ਕਰਾਰ ਦਿੱਤਾ ਗਿਆ।




