92 ਰੁਪਏ ਸਸਤਾ ਹੋਇਆ ਕਮਰਸ਼ੀਅਲ ਗੈਸ ਸਿਲੰਡਰ

0
217

ਨਵੀਂ ਦਿੱਲੀ : ਸਰਕਾਰ ਨੇ ਐੱਲ ਪੀ ਜੀ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ | ਇੱਕ ਅਪ੍ਰੈਲ ਤੋਂ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 92 ਰੁਪਏ ਘੱਟ ਹੋ ਗਈ ਹੈ | ਇਸ ਕਟੌਤੀ ਤੋਂ ਬਾਅਦ ਦਿੱਲੀ ‘ਚ ਕਮਰਸ਼ੀਅਲ ਗੈਸ ਸਿਲੰਡਰ 2028 ਰੁਪਏ ‘ਤੇ ਆ ਗਿਆ |
ਹਾਲਾਂਕਿ ਘਰੇਲੂ ਐੱਲ ਪੀ ਜੀ ਗੈਸ ਗਾਹਕਾਂ ਲਈ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ | 14.2 ਕਿਲੋ ਦੇ ਗੈਸ ਸਿਲੰਡਰ ਦੀਆਂ ਕੀਮਤਾਂ ਪਿਛਲੇ ਮਹੀਨੇ ਦੀ ਤਰ੍ਹਾਂ ਹੀ ਹਨ | ਇਸ ਤੋਂ ਪਹਿਲਾ 1 ਮਾਰਚ ਨੂੰ 19 ਕਿਲੋ ਵਾਲੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਸੀ | ਇਸ ਤੋਂ ਬਾਅਦ ਦਿੱਲੀ ‘ਚ ਇਹ 2119.50 ਰੁਪਏ ‘ਤੇ ਪਹੁੰਚ ਗਿਆ ਸੀ | 14.2 ਕਿਲੋਗ੍ਰਾਮ ਵਾਲੇ ਘਰੇਲੂ ਐੱਲ ਪੀ ਜੀ ਸਿਲੰਡਰ ਦੀ ਕੀਮਤ 50 ਰੁਪਏ ਵਧਾਈ ਹੈ |

LEAVE A REPLY

Please enter your comment!
Please enter your name here