ਬਟਾਲਾ ’ਚ ਧਰਨਾ, ਅੰਮਿ੍ਰਤਸਰ-ਪਠਾਨਕੋਟ ਰੇਲਵੇ ਟਰੈਕ ਜਾਮ

0
210

ਗੁਰਦਾਸਪੁਰ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈਕੇ ਬਟਾਲਾ ਰੇਲਵੇ ਸਟੇਸ਼ਨ ’ਤੇ ਅੰਮਿ੍ਰਤਸਰ-ਪਠਾਨਕੋਟ ਰੇਲਵੇ ਟਰੈਕ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ ਹੈ।
ਕਿਸਾਨਾਂ ਨੇ ਬਟਾਲਾ ਰੇਲਵੇ ਟਰੈਕ ’ਤੇ ਧਰਨੇ ਦੌਰਾਨ ਕਪੜੇ ਉਤਾਰ ਕੇ ਆਪਣਾ ਰੋਸ ਪ੍ਰਗਟਾਇਆ। ਉਨ੍ਹਾ ਕਿਹਾ ਕਿ ਸਰਕਾਰ ਫੈਸਲੇ ਲੈਂਦੀ ਹੈ ਅਤੇ ਲਾਗੂ ਕਰਨ ਲਈ ਹਿਦਾਇਤਾਂ ਜਾਰੀ ਕਰ ਦਿੰਦੀ ਹੈ ਪਰ ਜ਼ਮੀਨੀ ਪੱਧਰ ’ਤੇ ਹੁਕਮ ਕਿਤਾਬਾਂ ਵਿਚ ਲਾਗੂ ਕੀਤੇ ਜਾਂਦੇ ਹਨ ਕਿਸਾਨਾਂ ਨੂੰ ਕੋਈ ਲਾਭ ਨਹੀਂ ਪੁੱਜਦਾ। ਉਨ੍ਹਾਂ ਕਿਹਾ ਕਿ ਇਸ ਵਾਰ ਮੰਗਾਂ ਮੰਨਵਾ ਕੇ ਹੀ ਧਰਨਾ ਚੁੱਕਣਗੇ।

LEAVE A REPLY

Please enter your comment!
Please enter your name here