ਕੇਜਰੀਵਾਲ ਤੇ ਮਾਨ ਕਰਨਗੇ ‘ਸੀ ਐੱਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ

0
204

ਪਟਿਆਲਾ :ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਕ ਤੌਰ ’ਤੇ ਤੰਦਰੁਸਤ ਬਣਾਉਣ ਲਈ ਖ਼ਾਸ ਉਦਮ ਕਰਦਿਆਂ ’ਸੀ ਐੱਮ ਦੀ ਯੋਗਸ਼ਾਲਾ’ ਮੁਹਿੰਮ ਸ਼ੁਰੂ ਕਰ ਰਹੀ ਹੈ। ’ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੰਮਿ੍ਰਤਸਰ, ਫ਼ਗਵਾੜਾ, ਲੁਧਿਆਣਾ ਅਤੇ ਪਟਿਆਲਾ ਵਿੱਚ ਸ਼ੁਰੂ ਹੋਣ ਜਾ ਰਹੇ ਪਾਇਲਟ ਪ੍ਰੋਜੈਕਟ ‘ਸੀ ਅੱੈਮ ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕਰਨਗੇ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਉਹਨਾ ਹੈੱਲਪਲਾਈਨ ਨੰਬਰ 7669400500 ਵੀ ਸ਼ੁਰੂ ਕੀਤਾ ਹੈ, ਜਿਸ ਉੱਤੇ ਮਿਸ ਕਾਲ ਕਰਨ ਤੋਂ ਬਾਅਦ ਪੰਜਾਬ ਸਰਕਾਰ ਸੰਬੰਧਤ ਵਿਅਕਤੀ ਨੂੰ ਖ਼ੁਦ ਇੱਕ ਮੁਫਤ ਯੋਗ ਅਧਿਆਪਕ ਮੁਹੱਈਆ ਕਰਵਾਏਗੀ। ਨਾਲ ਹੀ ਲੋਕ ਡਾਈਟ ਅਤੇ ਯੋਗਾ ਕਸਰਤ ਬਾਰੇ ਵੀ ਹਰ ਤਰ੍ਹਾਂ ਦੀ ਜਾਣਕਾਰੀ ਹਾਸਲ ਕਰ ਸਕਣਗੇ। ਡਾ: ਬਲਬੀਰ ਨੇ ਕਿਹਾ ਕਿ ਅੱਜ ਬਹੁਤ ਸਾਰੇ ਲੋਕ ਸਾਹ ਪ੍ਰਣਾਲੀ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਦਿਲ ਦੀਆਂ ਸਮੱਸਿਆਵਾਂ ਤੋਂ ਪੀੜਤ ਹਨ। ਉਪਚਾਰਕ ਯੋਗ ਇਨ੍ਹਾਂ ਸਾਰੇ ਮਰੀਜ਼ਾਂ ਦੀ ਬਹੁਤ ਮਦਦ ਕਰ ਸਕਦਾ ਹੈ ਅਤੇ ਇਸ ਸੰਬੰਧੀ ਗੁਰੂ ਰਵਿਦਾਸ ਯੂਨੀਵਰਸਿਟੀ ਵਿਚ 60 ਵਿਦਿਆਰਥੀਆਂ ਨੂੰ ‘ਸੀ ਐੱਮ ਦੀ ਯੋਗਸ਼ਾਲਾ’ ਵਿਚ ਯੋਗਾ ਸਿਖਾਉਣ ਲਈ ਸਿਖਲਾਈ ਦਿੱਤੀ ਗਈ ਹੈ।

LEAVE A REPLY

Please enter your comment!
Please enter your name here