ਅੰਮਿ੍ਰਤਸਰ : ਦਿੱਲੀ ਫਤਹਿ ਦਿਵਸ ਦੇ ਸੰਬੰਧ ’ਚ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਵੀਰਵਾਰ ਅਕਾਲ ਤਖਤ ਤੋਂ ਦਿੱਲੀ ਤੱਕ ਨਗਰ ਕੀਰਤਨ ਸ਼ੁਰੂ ਕੀਤਾ ਗਿਆ। ਨਗਰ ਕੀਰਤਨ ਵਿਚ ਸ਼ਾਮਲ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨਗਰ ਕੀਰਤਨ ਰਾਤ ਅੰਬਾਲਾ ’ਚ ਵਿਸ਼ਰਾਮ ਕਰੇਗਾ ਅਤੇ ਭਲਕੇ ਦਿੱਲੀ ਦੇ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਸਮਾਪਤ ਹੋਵੇਗਾ। 8 ਅਤੇ 9 ਅਪਰੈਲ ਨੂੰ ਦਿੱਲੀ ਵਿਖੇ ਸਮਾਗਮ ਹੋਣਗੇ, ਜਿਨ੍ਹਾਂ ਵਿੱਚੋਂ ਗੁਰਮਤਿ ਸਮਾਗਮ ਲਾਲ ਕਿਲ੍ਹਾ ਵਿਖੇ ਵੀ ਹੋਵੇਗਾ। ਇਹ ਸਮਾਗਮ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਵੀ ਸਮਰਪਿਤ ਕੀਤਾ ਗਿਆ ਹੈ। ਨਗਰ ਕੀਰਤਨ ਜਲੰਧਰ, ਲੁਧਿਆਣਾ, ਖੰਨਾ, ਰਾਜਪੁਰਾ ਤੋਂ ਹੁੰਦਾ ਹੋਇਆ ਅੰਬਾਲਾ ਪੁੱਜੇਗਾ।




