ਮਹਿੰਗਾਈ ਖਿਲਾਫ ਜੰਗ ਖਤਮ ਨਹੀਂ ਹੋਈ : ਰਿਜ਼ਰਵ ਬੈਂਕ

0
259

ਮੁੰਬਈ : ਭਾਰਤੀ ਰਿਜ਼ਰਵ ਬੈਂਕ ਨੇ ਮੌਜੂਦਾ ਵਿੱਤੀ ਸਾਲ (2023-24) ਲਈ ਪ੍ਰਚੂਨ ਮਹਿੰਗਾਈ ਦਰ ਦੇ ਅਨੁਮਾਨ ਨੂੰ ਮਾਮੂਲੀ ਘਟਾ ਕੇ 5.2 ਫੀਸਦੀ ਕਰ ਦਿੱਤਾ ਹੈ। ਫਰਵਰੀ ਦੀ ਮਹਿੰਗਾਈ ਸਮੀਖਿਆ ’ਚ 5.3 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਗਿਆ ਸੀ। ਹਾਲਾਂਕਿ ਕੇਂਦਰੀ ਬੈਂਕ ਨੇ ਚਿਤਾਵਨੀ ਦਿੱਤੀ ਹੈ ਕਿ ਮਹਿੰਗਾਈ ਨਾਲ ਜੰਗ ਹਾਲੇ ਖਤਮ ਨਹੀਂ ਹੋਈ। 2023-24 ਦੀ ਪਹਿਲੀ ਦੋ-ਮਾਸਿਕ ਮੁਦਰਾ ਸਮੀਖਿਆ ਬੈਠਕ ਦੇ ਨਤੀਜਿਆਂ ਦਾ ਐਲਾਨ ਕਰਦਿਆਂ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਪੈਟਰੋਲੀਅਮ ਨਿਰਯਾਤ ਕਰਨ ਵਾਲੇ ਦੇਸ਼ਾਂ ਦੇ ਸੰਗਠਨ (ਓਪੇਕ) ਵੱਲੋਂ ਕੱਚੇ ਤੇਲ ਦਾ ਉਦਪਾਦਨ ਘਟਾਉਣ ਦੇ ਫੈਸਲੇ ਦੇ ਕਾਰਨ ਮਹਿੰਗਾਈ ਬਰਕਰਾਰ ਹੈ। ਅਰਥ ਵਿਵਸਥਾ ’ਚ ਚੱਲ ਰਹੀ ਸੁਰਜੀਤੀ ਨੂੰ ਹੋਰ ਹੁਲਾਰਾ ਦੇਣ ਲਈ ਬੈਂਕ ਨੇ ਨੀਤੀਗਤ ਦਰ ਰੈਪੋ ’ਚ ਹੋਰ ਵਾਧਾ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ’ਤੇ ਰੱਖਿਆ ਹੈ। ਇਸ ਦੇ ਨਾਲ ਮੌਜੂਦਾ ਵਿੱਤੀ ਸਾਲ ਲਈ ਦੇਸ਼ ਦੇ ਆਰਥਕ ਵਿਕਾਸ ਦੇ ਅਨੁਮਾਨ ਨੂੰ ਮਾਮੂਲੀ ਵਧਾ ਕੇ 6.5 ਫੀਸਦੀ ਕਰ ਦਿੱਤਾ ਹੈ। ਪਹਿਲਾਂ ਇਹ 6.4 ਫੀਸਦੀ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਸੀ।

LEAVE A REPLY

Please enter your comment!
Please enter your name here