‘ਆਪ’ ਨੇ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਐਲਾਨਿਆ

0
264

ਜਲੰਧਰ (ਸ਼ੈਲੀ ਐਲਬਰਟ, ਸੁਰਿੰਦਰ ਕੁਮਾਰ)
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਨੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਬਣਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਰਿੰਕੂ ਦੇ ਨਾਂਅ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸੁਸ਼ੀਲ ਕੁਮਾਰ ਰਿੰਕੂ ਜੀ ਦੀ ਉਮੀਦਵਾਰੀ ’ਤੇ ਮੋਹਰ ਲਗਾ ਦਿੱਤੀ ਹੈ.. ਸ਼ੁਭਕਾਮਨਾਵਾਂ। ਜਲੰਧਰ ਲੋਕ ਸਭਾ ਸੀਟ ਸੰਤੋਖ ਸਿੰਘ ਚੌਧਰੀ ਦੀ ਮੌਤ ਤੋਂ ਬਾਅਦ ਖਾਲੀ ਹੋਈ ਸੀ। ਇਸ ਸੀਟ ਲਈ 10 ਮਈ ਨੂੰ ਵੋਟਿੰਗ ਹੋਣੀ ਹੈ। ਨਤੀਜਾ 13 ਮਈ ਨੂੰ ਆਵੇਗਾ। 20 ਅਪ੍ਰੈਲ ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਤਰੀਕ ਹੈ। ਰਿੰਕੂ ਨੇ ਪਹਿਲੀ ਵਾਰ 2017 ਵਿੱਚ ਜਲੰਧਰ ਪੱਛਮੀ ਤੋਂ ਚੋਣ ਲੜੀ ਸੀ। ਉਹ ਆਪਣੇ ਵਿਰੋਧੀ ਨੂੰ 17334 ਵੋਟਾਂ ਨਾਲ ਹਰਾ ਕੇ ਵਿਧਾਨ ਸਭਾ ਵਿੱਚ ਪੁੱਜੇ ਸਨ। ਰਿੰਕੂ ਬੁੱਧਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੁਦ ਉਨ੍ਹਾ ਦਾ ਪਾਰਟੀ ’ਚ ਆਉਣ ’ਤੇ ਸਵਾਗਤ ਕੀਤਾ ਸੀ। ਇਸ ਦੌਰਾਨ ਉਨ੍ਹਾ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

LEAVE A REPLY

Please enter your comment!
Please enter your name here