ਨਵੀਂ ਦਿੱਲੀ : ਭਾਰਤ ‘ਚ 24 ਘੰਟਿਆਂ ‘ਚ ਕੋਵਿਡ-19 ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 31,194 ਹੋ ਗਈ ਹੈ | ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਭਾਰਤ ‘ਚ ਹੁਣ ਤੱਕ ਕੋਰੋਨਾ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ ਵਧ ਕੇ 4,47,51,259 ਹੋ ਗਈ ਹੈ | ਅੰਕੜਿਆਂ ਮੁਤਾਬਕ ਦੇਸ਼ ‘ਚ ਵਾਇਰਸ ਕਾਰਨ 11 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਤਕਾਂ ਦੀ ਕੁੱਲ ਗਿਣਤੀ 5,30,954 ਹੋ ਗਈ ਹੈ |




