ਐੱਨ ਆਈ ਏ ਨੇ ਪੰਜਾਬ ਸਰਕਾਰ ਤੋਂ 57 ਗੈਂਗਸਟਰਾਂ ਦੇ ਮੰਗੇ ਵੇਰਵੇ

0
240

ਚੰਡੀਗੜ੍ਹ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ ਆਈ ਏ) ਨੇ ਪੰਜਾਬ ਸਰਕਾਰ ਤੋਂ 57 ਕਥਿਤ ਗੈਂਗਸਟਰਾਂ ਅਤੇ ਅੱਤਵਾਦੀਆਂ ਦੀਆਂ ਜਾਇਦਾਦਾਂ ਦੇ ਵੇਰਵੇ ਮੰਗੇ ਹਨ | ਇਸ ‘ਚ ਐੱਨ ਆਈ ਏ ਨੇ ਸਿੱਖ ਫਾਰ ਜਸਟਿਸ ਨਾਲ ਜੁੜੇ ਅੱਤਵਾਦੀਆਂ ਦੇ ਨਾਂਅ ਵੀ ਸ਼ਾਮਲ ਕੀਤੇ ਹਨ | ਗਲਤ ਤਰੀਕੇ ਨਾਲ ਕਮਾਈ ਹੋਣ ‘ਤੇ ਸਰਕਾਰ ਜਾਂਚ ਤੋਂ ਬਾਅਦ ਇਨ੍ਹਾਂ ਸਾਰਿਆਂ ਦੀ ਜਾਇਦਾਦ ਕੁਰਕ ਕਰ ਸਕਦੀ ਹੈ | ਐੱਨ ਆਈ ਏ ਅੱਤਵਾਦੀਆਂ ਅਤੇ ਗੈਂਗਸਟਰਾਂ ਦੁਆਰਾ ਮਿਲ ਕੇ ਬਣਾਏ ਗਏ ਕਲੱਸਟਰ ਨੂੰ ਤੋੜਨ ਦੀ ਲਗਾਤਾਰ ਕੋਸ਼ਿਸ਼ ਕਰ ਰਹੀ ਹੈ | ਇਸ ਦੇ ਲਈ ਐੱਨ ਆਈ ਏ ਵੱਲੋਂ ਦੋ ਐੱਫ ਆਈ ਆਰ ਵੀ ਦਰਜ ਕੀਤੀਆਂ ਗਈਆਂ ਹਨ, ਜਿਸ ‘ਚ ਲਾਰੈਂਸ, ਜੱਗੂ ਭਗਵਾਨਪੁਰੀਆ, ਕਾਲਾ ਜਠੇਰਾ, ਭੁੱਪੀ ਆਦਿ ਗੈਂਗਸਟਰਾਂ ਦੇ ਨਾਂਅ ਵੀ ਸ਼ਾਮਲ ਹਨ, ਇਸ ਤੋਂ ਇਲਾਵਾ ਵਿਦੇਸ਼ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਦਾ ਨਾਂਅ ਵੀ ਸ਼ਾਮਲ ਹੈ | ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐੱਨ ਆਈ ਏ ਪੰਜਾਬ, ਹਰਿਆਣਾ, ਯੂ ਪੀ ਅਤੇ ਰਾਜਸਥਾਨ ‘ਚ ਅੱਤਵਾਦੀਆਂ ਅਤੇ ਗੈਂਗਸਟਰਾਂ ਦੇ ਟਿਕਾਣਿਆਂ ‘ਤੇ ਵੀ ਦੋ ਤੋਂ ਤਿੰਨ ਵਾਰ ਛਾਪੇਮਾਰੀ ਕਰ ਚੁੱਕੀ ਹੈ |

LEAVE A REPLY

Please enter your comment!
Please enter your name here