ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ‘ਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ | ਪਿਛਲੇ ਦਿਨੀਂ ਬੇਮੌਸਮੀ ਬਾਰਿਸ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ, ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ‘ਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ | ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ | ਇਸ ਨੰਬਰ ‘ਤੇ ਵੱਟਸਐਪ ਜਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ |




