37.6 C
Jalandhar
Friday, March 29, 2024
spot_img

ਮੂੰਗੀ, ਮੱਕੀ ਦੀ ਖਰੀਦ ਤੇ ਨਹਿਰੀ ਪਾਣੀ ਨੂੰ ਲੈ ਕੇ ਭਲਕੇ ਤਹਿਸੀਲ ਪੱਧਰੀ ਮੁਜ਼ਾਹਰੇ

ਚੰਡੀਗੜ੍ਹ (ਗੁਰਜੀਤ ਬਿੱਲਾ)
ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਤ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਭਲਕੇ 16 ਜੂਨ ਨੂੰ ਮੂੰਗੀ ਅਤੇ ਮੱਕੀ ਦੀ ਸਰਕਾਰੀ ਖਰੀਦ ਅਤੇ ਨਹਿਰੀ ਪਾਣੀ ਦੀ ਵਿਵਸਥਾ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਨਾਜ ਮੰਡੀਆਂ ‘ਚ ਇਕੱਠ ਕਰਦਿਆਂ ਤਹਿਸੀਲ ਪੱਧਰੀ ਮੁਜ਼ਾਹਰੇ ਕਰਨ ਦਾ ਐਲਾਨ ਕੀਤਾ ਹੈ | ਮੁਜ਼ਾਹਰਿਆਂ ਉਪਰੰਤ ਐੱਸ ਡੀ ਐੱਮ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਮੰਗ-ਪੱਤਰ ਸੌਂਪੇ ਜਾਣਗੇ |
ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਖਰੀਦ ਕਰਨ ਦੇ ਐਲਾਨ ਨੂੰ ਮੰਡੀਆਂ ਵਿੱਚ ਕੇਂਦਰ ਵੱਲੋਂ ਨਿਰਧਾਰਤ ਐੱਮ ਐੱਸ ਪੀ ਅਨੁਸਾਰ ਖਰੀਦ ਕਰਕੇ ਅਮਲੀ ਜਾਮਾ ਪਹਿਨਾਇਆ ਜਾਵੇ | ਮੂੰਗੀ ਦੀ ਖਰੀਦ ਸਬੰਧੀ ਫਰਦ, ਏਕੜ ਪ੍ਰਤੀ 5 ਕੁਇੰਟਲ ਕੋਟਾ ਫਿਕਸ ਕਰਨ ਸਮੇਤ ਲਾਈਆਂ ਕਿਸਾਨ ਮਾਰੂ ਬੇਲੋੜੀਆਂ ਸ਼ਰਤਾਂ ਫੌਰੀ ਹਟਾ ਕੇ ਦਾਣਾ-ਦਾਣਾ ਖਰੀਦਿਆ ਜਾਣਾ ਯਕੀਨੀ ਬਣਾਇਆ ਜਾਵੇ |
ਮੱਕੀ ਕਾਸ਼ਤਕਾਰਾਂ ਦੀ ਫਸਲ ਨੂੰ ਐੱਮ ਐੱਸ ਪੀ ਤੇ ਖਰੀਦ ਦੀ ਗਾਰੰਟੀ ਕੀਤੀ ਜਾਵੇ |
ਪੰਜਾਬ ਦੇ ਸਾਰੇ ਇਲਾਕਿਆਂ ਵਿਚ ਸੂਏ, ਕੱਸੀਆਂ ਅਤੇ ਰਜਬਾਹਿਆਂ ਨੂੰ ਸੁਚਾਰੂ ਢੰਗ ਨਾਲ ਪਾਣੀ ਛੱਡ ਕੇ ਤੁਰੰਤ ਚਲਾਇਆ ਜਾਵੇ |
ਹਰ ਇਲਾਕੇ ਨੂੰ ਬਣਦਾ ਨਹਿਰੀ ਪਾਣੀ ਦੇਣ ਦੀ ਵਿਵਸਥਾ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ | ਪੰਜਾਬ ਸਰਕਾਰ ਵੱਲੋਂ ਫਸਲੀ ਵਿਭਿੰਨਤਾ ਦੇ ਪ੍ਰੋਗਰਾਮ ਨੂੰ ਮੁੱਖ ਰੱਖਦਿਆਂ ਉਪਰੋਕਤ ਮੰਗਾਂ ਨੂੰ ਪੂਰਾ ਕਰਨਾ ਬੇਹੱਦ ਜ਼ਰੂਰੀ ਹੈ, ਨਹੀਂ ਤਾਂ ਸਰਕਾਰ ਦੇ ਫਸਲੀ ਵਿਭਿੰਨਤਾ ਦੇ ਦਾਅਵਿਆਂ ਦੀ ਭਰੋਸੇਯੋਗਤਾ ਉੱਪਰ ਗੰਭੀਰ ਸਵਾਲ ਖੜ੍ਹੇ ਹੋ ਜਾਣਗੇ |

Related Articles

LEAVE A REPLY

Please enter your comment!
Please enter your name here

Latest Articles