ਹੁਸ਼ਿਆਰਪੁਰ : ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਚ ਹਿਰਾਸਤ ’ਚ ਲਏ ਗਏ ਜਸਵਿੰਦਰ ਸਿੰਘ ਪਾਂਗਲੀ ਨੂੰ ਪੁਲਸ ਨੂੰ 24 ਘੰਟਿਆਂ ’ਚ ਹੀ ਰਿਹਾਅ ਕਰਨਾ ਪਿਆ। ਫਗਵਾੜਾ ਦੇ ਨਾਲ ਲੱਗਦੇ ਪਿੰਡ ਜਗਤਪੁਰ ਜੱਟਾਂ ਦਾ ਰਹਿਣ ਵਾਲੇ ਪਾਂਗਲੀ ਨੂੰ ਪੁਲਸ ਨੇ ਐਤਵਾਰ ਬਾਅਦ ਦੁਪਹਿਰ ਹੁਸ਼ਿਆਰਪੁਰ ਦੀ ਅਦਾਲਤ ’ਚ ਪੇਸ਼ ਕੀਤਾ। ਉਸਦੇ ਵਕੀਲ ਤਨਹੀਰ ਸਿੰਘ ਬਰਿਆਣਾ ਨੇ ਦੱਸਿਆ ਕਿ ਉਸ ਨੂੰ ਅੰਮਿ੍ਰਤਪਾਲ ਸਿੰਘ ਦੇ ਮਾਮਲੇ ’ਚ ਸ਼ੱਕ ਦੇ ਆਧਾਰ ’ਤੇ ਗਿ੍ਰਫਤਾਰ ਗਿਆ, ਪਰ ਪੁਲਸ ਕੋਲ ਇਸ ਸੰਬੰਧੀ ਕੋਈ ਸਬੂਤ ਨਹੀਂ ਮਿਲਿਆ, ਜਿਸ ਕਰਕੇ ਅਦਾਲਤ ਵੱਲੋਂ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਮੀਡੀਆ ਨਾਲ ਗੱਲ ਕਰਦਿਆਂ ਜਸਵਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਅੰਮਿ੍ਰਤਪਾਲ ਸਿੰਘ ਨਾਲ ਦੂਰ-ਦੂਰ ਦਾ ਵੀ ਕੋਈ ਵਾਸਤਾ ਨਹੀਂ ਹੈ।