ਅੰਮਿ੍ਰਤਸਰ : ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਵੇਲੇ ਦੇ ਖਾਲਸਾ ਰਾਜ ਝੰਡੇ ਨੂੰ ਖਾਲਿਸਤਾਨ ਦਾ ਝੰਡਾ ਦੱਸਣ ਵਾਲੇ ਪੁਲਸ ਅਧਿਕਾਰੀਆਂ ਅਤੇ ਮੀਡੀਆ ਚੈਨਲਾਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਨੂੰਨੀ ਨੋਟਿਸ ਭੇਜਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਿੰ੍ਰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ 10 ਮੀਡੀਆ ਅਦਾਰਿਆਂ ਤੇ ਪੁਲਸ ਅਧਿਕਾਰੀਆਂ ਨੂੰ ਇਹ ਨੋਟਿਸ ਭੇਜੇ ਹਨ।
ਇਸੇ ਦੌਰਾਨ ਆਸਾਮ ’ਚ ਡਿਬਰੂਗੜ੍ਹ ਵਿਖੇ ਗਏ ਸ਼ੋ੍ਰਮਣੀ ਕਮੇਟੀ ਦੇ ਕਾਨੂੰਨੀ ਮਾਹਰਾਂ ਦੀ ਟੀਮ ਨੇ ਕੌਮੀ ਸੁਰੱਖਿਆ ਐਕਟ ਹੇਠ ਜੇਲ੍ਹ ’ਚ ਬੰਦ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਕਾਨੂੰਨੀ ਚਾਰਾਜ਼ੋਈ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਕੌਮੀ ਸੁਰੱਖਿਆ ਐਕਟ ਹੇਠ ਨੌਂ ਸਿੱਖ ਨੌਜਵਾਨ ਗਿ੍ਰਫਤਾਰ ਹਨ। ਬੰਦੀ ਸਿੱਖਾਂ ਦੀ ਰਿਹਾਈ ਵਾਸਤੇ ਸ਼ੁਰੂ ਕੀਤੀ ਦਸਤਖਤ ਮੁਹਿੰਮ ਖਾਲਸਾ ਸਾਜਨਾ ਦਿਵਸ ਮੌਕੇ ਸਮਾਪਤ ਕੀਤੀ ਜਾ ਰਹੀ ਹੈ, ਜਿਸ ਤਹਿਤ ਹੁਣ ਤੱਕ 25 ਲੱਖ ਲੋਕਾਂ ਵੱਲੋਂ ਇਸ ਸੰਬੰਧੀ ਫਾਰਮਾਂ ’ਤੇ ਦਸਤਖਤ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਤੋਂ ਬਾਅਦ ਇਹ ਫਾਰਮ ਪੰਜਾਬ ਦੇ ਰਾਜਪਾਲ ਨੂੰ ਸੌਂਪੇ ਜਾਣਗੇ ਅਤੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।




