ਆਨਲਾਈਨ ਡਰਾਈਵਿੰਗ ਲਾਇਸੈਂਸ ਲਈ ਪੋਰਟਲ ਦੀ ਸ਼ੁਰੂਆਤ

0
297

ਚੰਡੀਗੜ੍ਹ. (ਗੁਰਜੀਤ ਬਿੱਲਾ)
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕੀਤੀ, ਜਿਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ |
ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਇਕ ਇਤਿਹਾਸਕ ਕਦਮ ਹੈ ਜਿਸ ਨਾਲ ਚਾਹਵਾਨ ਲੋਕ ਲਰਨਿੰਗ ਡਰਾਈਵਿੰਗ ਲਾਇਸੰਸ ਸੌਖਿਆਂ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ, ਜਿਨ੍ਹਾਂ ਨਾਲ ਉਨ੍ਹਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ, ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ |
ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪਿ੍ੰਟ ਲੈ ਸਕਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੋਵੇਗੀ, ਜਿਨ੍ਹਾਂ ਨੂੰ ਪਹਿਲਾਂ ਲਾਇਸੈਂਸ ਲੈਣ ਲਈ ਲੰਮੀਆਂ ਕਤਾਰਾਂ ‘ਚ ਖੜ੍ਹਨਾ ਪੈਂਦਾ ਸੀ | ਉਨ੍ਹਾਂ ਕਿਹਾ ਕਿ ਇਸ ਆਨਲਾਈਨ ਸਹੂਲਤ ਦੇ ਸ਼ੁਰੂ ਹੋਣ ਨਾਲ 5 ਲੱਖ ਤੋਂ ਵੱਧ ਬਿਨੈਕਾਰ ਆਰ.ਟੀ.ਏ. ਦਫਤਰਾਂ ਵਿੱਚ ਜਾਣ ਤੋਂ ਬਿਨਾਂ ਆਪਣੇ ਲਾਇਸੈਂਸ ਨਿਰਵਿਘਨ ਅਤੇ ਬਿਨਾਂ ਕਿਸੇ ਦਿੱਕਤ ਤੋਂ ਪ੍ਰਾਪਤ ਕਰਨਗੇ |

LEAVE A REPLY

Please enter your comment!
Please enter your name here