ਬਹਿਰਾਮ (ਅਵਤਾਰ ਕਲੇਰ) ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਐਲਾਨੇ ਗਏ ਹਨ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਗੱਠਜੋੜ ਨੇ ਉੱਘੇ ਸਮਾਜੀ ਕਾਰਕੁੰਨ, ਬੰਗਾ ਦੇ ਦੋ ਵਾਰ ਦੇ ਵਿਧਾਇਕ ਅਤੇ ਸੀਨੀਅਰ ਅਕਾਲੀ ਆਗੂ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਜਲੰਧਰ ਸੰਸਦੀ ਜ਼ਿਮਨੀ ਚੋਣ ’ਚ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ। ਬਸਪਾ ਤੋਂ ਅਕਾਲੀ ਦਲ ਵਿਚ ਆਏ ਈ ਐੱਨ ਟੀ ਸਪੈਸ਼ਲਿਸਟ ਡਾ. ਸੁੱਖੀ 2017 ਤੇ 2022 ਵਿਚ ਬੰਗਾ ਤੋਂ ਲਗਾਤਾਰ ਵਿਧਾਇਕ ਚੁਣੇ ਗਏ ਸਨ। ਇਸ ਵੇਲੇ ਅਸੰਬਲੀ ਵਿਚ ਅਕਾਲੀ ਦਲ ਦੇ ਦੋ ਵਿਧਾਇਕ ਹੀ ਹਨ। ਬੰਗਾ ਹਲਕਾ ਜਲੰਧਰ ਲੋਕ ਸਭਾ ਹਲਕੇ ਤੋਂ ਬਾਹਰ ਪੈਂਦਾ ਹੈ। ਬਸਪਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਉਹਨਾ ਡਾ. ਸੁੱਖੀ ਨੂੰ ਉਮੀਦਵਾਰ ਬਣਾਉਣ ਦੀ ਹਮਾਇਤ ਕੀਤੀ ਹੈ।





