ਡਾ. ਅੰਬੇਡਕਰ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਸੰਵਿਧਾਨ ਬਚਾਉਣਾ ਜ਼ਰੂਰੀ : ਅਰਸ਼ੀ

0
237

ਬੁਢਲਾਡਾ (ਅਸ਼ੋਕ ਲਾਕੜਾ)
ਭਾਰਤ ਦੀ ਸੱਤਾ ’ਤੇ ਕਾਬਜ਼ ਮੋਦੀ ਸਰਕਾਰ ਸੰਵਿਧਾਨ ਨਿਰਮਾਤਾ ਡਾਕਟਰ ਬੀ ਆਰਅੰਬੇਡਕਰ ਦੁਆਰਾ ਲਿਖੇ ਸੰਵਿਧਾਨ ਦੀਆਂ ਧੱਜੀਆਂ ਉਡਾ ਕੇ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਦਲਿਤਾਂ-ਔਰਤਾਂ ਅਤੇ ਘੱਟ ਗਿਣਤੀਆਂ ’ਤੇ ਅੱਤਿਆਚਾਰ ਕਰਕੇ ਮੰਨੂ ਸਿਮਰਤੀ ਨੂੰ ਲਾਗੂ ਕਰਨ ਵਲ ਵਧ ਰਹੀ ਹੈ, ਜਿਸ ਦੇ ਖਿਲਾਫ ਦੇਸ਼ ਦੀਆਂ ਜਮਹੂਰੀ ਸ਼ਕਤੀਆਂ ਤੇ ਧਰਮ ਨਿਰਪੱਖ ਤਾਕਤਾਂ ਨੂੰ ਅੱਗੇ ਆਉਣਾ ਸਮੇਂ ਦੀ ਮੁੱਖ ਲੋੜ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ ਨੇ ਪਾਰਟੀ ਦੇ ਕੌਮੀ ਸੱਦੇ ‘ਮੋਦੀ ਭਜਾਓ ਲੋਕਤੰਤਰ ਤੇ ਸੰਵਿਧਾਨ ਬਚਾਓ’ ਦੇ ਨਾਅਰੇ ਤਹਿਤ ਪਦ ਯਾਤਰਾ ਦੇ ਸਮੇਂ ਬੁਢਲਾਡਾ ਵਿਖੇ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੀਆਂ ਕੀਤਾ।
ਸਾਥੀ ਅਰਸ਼ੀ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਦਲਿਤਾਂ, ਮਜ਼ਦੂਰ, ਕਿਸਾਨ ਅਤੇ ਲੋਕ-ਵਿਰੋਧੀ ਨੀਤੀਆਂ ਨੂੰ ਜਨਤਕ ਕਰਨ ਲਈ 14 ਅਪ੍ਰੈਲ ਤੋਂ 15 ਮਈ ਤੱਕ ਪੂਰੇ ਦੇਸ਼ ਅੰਦਰ ਲਾਮਬੰਦੀ ਕਰਕੇ ਹਮਖਿਆਲੀ ਧਿਰਾਂ ਨੂੰ ਇੱਕ ਪਲੇਟਫਾਰਮ ’ਤੇ ਇਕੱਠਾ ਕੀਤਾ ਜਾਵੇਗਾ।
ਇਸ ਸਮੇਂ ਬੁਢਲਾਡਾ ਵਿਖੇ ਮਈ ਦੇ ਅਖੀਰ ਵਿਚ ਰੈਲੀ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਦੀਆਂ ਤਿਆਰੀਆਂ ਸੰਬੰਧੀ ਆਗੂ ਟੀਮ ਤੇ ਵਰਕਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ।
ਜ਼ਿਲ੍ਹਾ ਸਕੱਤਰ ਕਿ੍ਰਸ਼ਨ ਚੌਹਾਨ ਨੇ ਬੇ-ਮੌਸਮੀ ਬਾਰਿਸ਼ ਦੇ ਕਾਰਨ ਬਰਬਾਦ ਹੋਈਆਂ ਫਸਲਾਂ ਲਈ ਘੱਟੋ-ਘੱਟ 50 ਹਜ਼ਾਰ ਪ੍ਰਤੀ ਏਕੜ ਕਿਸਾਨ ਅਤੇ 10 ਹਜਾਰ ਪ੍ਰਤੀ ਕਿਸਾਨ ਅਤੇ ਖੇਤ ਮਜ਼ਦੂਰਾਂ ਦੇ ਪਰਵਾਰ ਨੂੰ ਮੁਆਵਜ਼ਾ ਦੇਣਾ ਅਤੇ ਕਣਕ ਦੀ ਖਰੀਦ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਅਮਰੀਕ ਸਿੰਘ ਮੰਦਰਾਂ ਨੇ ਕੀਤੀ।
ਪ੍ਰੋਗਰਾਮ ਦੀ ਸਫਲਤਾ ਲਈ ਤਹਿਸੀਲ ਸਕੱਤਰ ਵੇਦ ਪ੍ਰਕਾਸ਼ ਬੁਢਲਾਡਾ, ਜ਼ਿਲ੍ਹਾ ਮੀਤ ਸਕੱਤਰ ਸੀਤਾ ਰਾਮ ਗੋਬਿੰਦਪੁਰਾ, ਕਿਸਾਨ ਆਗੂ ਮਲਕੀਤ ਮੰਦਰਾਂ ਅਤੇ ਸ਼ਹਿਰੀ ਸਕੱਤਰ ਮਾਸਟਰ ਰਘੁਨਾਥ ਸਿੰਗਲਾ ਅਤੇ ਇਸਤਰੀ ਸਭਾ ਦੀ ਮਨਜੀਤ ਕੌਰ ਗਾਮੀਵਾਲਾ ਨੇ ਅਪੀਲ ਕੀਤੀ ਕਿ ਰੈਲੀ ਦੀ ਤਿਆਰੀ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਵੇਗੀ। ਇਸ ਮੌਕੇ ਯਾਦਵਿੰਦਰ ਚੱਕ ਭਾਈਕੇ, ਚਿਮਨ ਲਾਲ ਕਾਕਾ, ਕਰਨੈਲ ਸਿੰਘ ਦਾਤੇਵਾਸ, ਹਰਮੀਤ ਸਿੰਘ ਬੋੜਾਵਾਲ, ਅਤਰ ਸਿੰਘ ਦਲੇਲ ਵਾਲਾ, ਬੰਬੂ ਸਿੰਘ, ਮਨਪ੍ਰੀਤ ਫ਼ਰੀਦਕੇ, ਪਵਨ ਸਿੰਘ ਸ਼ਰਮਾ ਆਦਿ ਸ਼ਾਮਲ ਸਨ।

LEAVE A REPLY

Please enter your comment!
Please enter your name here