ਜੈਪੁਰ : ਰਾਜਸਥਾਨ ਦੇ ਰਾਜਪਾਲ ਕਲਰਾਜ ਮਿਸ਼ਰਾ ਦਾ ਕੋਵਿਡ-19 ਟੈਸਟ ਪਾਜ਼ੀਟਿਵ ਆਇਆ ਹੈ। ਹਾਲ ਹੀ ’ਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਕੋਵਿਡ-19 ਪਾਜ਼ੀਟਿਵ ਹੋਏ ਸਨ।
ਇਸੇ ਦੌਰਾਨ ਇਕ ਦਿਨ ਵਿਚ 11109 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ 4,47,97,269 ਹੋ ਗਈ ਹੈ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 49,622 ਹੋ ਗਈ ਹੈ। ਦਿੱਲੀ ਅਤੇ ਰਾਜਸਥਾਨ ’ਚ ਤਿੰਨ-ਤਿੰਨ, ਛੱਤੀਸਗੜ੍ਹ ਅਤੇ ਪੰਜਾਬ ’ਚ ਦੋ-ਦੋ ਅਤੇ ਹਿਮਾਚਲ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਪੁੱਡੂਚੇਰੀ, ਤਾਮਿਲਨਾਡੂ, ਉੱਤਰਾਖੰਡ ਅਤੇ ਯੂ ਪੀ ’ਚ ਇੱਕ-ਇੱਕ ਮਰੀਜ਼ ਦੀ ਮੌਤ ਤੋਂ ਬਾਅਦ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 5,31,064 ਹੋ ਗਈ ਹੈ।


