ਭਾਜਪਾ ਨੂੰ ਝਟਕਾ, ਮਹਿੰਦਰ ਭਗਤ ਆਪ ’ਚ ਸ਼ਾਮਲ

0
223

ਜਲੰਧਰ. (ਸ਼ੈਲੀ ਐਲਬਰਟ)-ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਇਕ ਹੋਰ ਵੱਡਾ ਝਟਕਾ ਦਿੱਤਾ ਹੈ। ਭਾਜਪਾ ਆਗੂ ਅਤੇ ਜਲੰਧਰ ਪੱਛਮੀ ਤੋਂ ਵਿਧਾਨ ਸਭਾ ਚੋਣਾਂ 2022 ਲਈ ਪਾਰਟੀ ਦੇ ਉਮੀਦਵਾਰ ਮਹਿੰਦਰ ਪਾਲ ਭਗਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਮਹਿੰਦਰ ਭਗਤ ਦਾ ਸਵਾਗਤ ਕੀਤਾ। ਇਸ ਮੌਕੇ ਜਲੰਧਰ ਪੱਛਮੀ ਤੋਂ ਵਿਧਾਇਕ ਸੀਤਲ ਅੰਗੂਰਾਲ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਹਾਜ਼ਰ ਸਨ।
ਮਹਿੰਦਰ ਭਗਤ, ਭਗਤ ਚੂੰਨੀ ਲਾਲ ਦੇ ਪੁੱਤਰ ਹਨ, ਜੋਕਿ ਅਕਾਲੀ-ਭਾਜਪਾ ਸਰਕਾਰ ਵਿੱਚ ਮੰਤਰੀ ਸਨ। ਮਹਿੰਦਰ ਭਗਤ ਭਾਜਪਾ ਦੀ ਟਿਕਟ ’ਤੇ ਜਲੰਧਰ ਪੱਛਮੀ ਤੋਂ ਦੋ ਵਾਰ ਚੋਣ ਲੜ ਚੁੱਕੇ ਹਨ। ਉਹ 2007 ਤੋਂ 2011 ਤੱਕ ਮੀਡੀਅਮ ਉਦਯੋਗ ਵਿਕਾਸ ਬੋਰਡ ਪੰਜਾਬ ਦੇ ਚੇਅਰਮੈਨ ਰਹੇ। ਉਹ 1998-2001 ਅਤੇ 2017-2020 ਲਈ ਭਾਜਪਾ ਦੇ ਪੰਜਾਬ ਉਪ ਪ੍ਰਧਾਨ ਵੀ ਰਹੇ।

LEAVE A REPLY

Please enter your comment!
Please enter your name here