ਮੂਸੇਵਾਲਾ ਪਰਵਾਰ ਦਾ ਕਾਂਗਰਸ ਨੂੰ ਝਟਕਾ

0
285

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਪਰਵਾਰ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂਅ ਨੂੰ ਸਿਆਸੀ ਹਿੱਤਾਂ ਲਈ ਨਾ ਵਰਤਿਆ ਜਾਵੇ | ਦੋ ਦਿਨ ਪਹਿਲਾਂ ਕਾਂਗਰਸ ਨੇ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਗੀਤ ਜਾਰੀ ਕੀਤਾ ਸੀ, ਜਿਸ ਵਿਚ ਸਿੱਧੂ ਮੂਸੇਵਾਲਾ ਦੀ ਦੇਹ ਅਤੇ ਉਸ ਦੀ ਸਮਾਧ ਦੀਆਂ ਤਸਵੀਰਾਂ ਨੂੰ ਵਿਖਾਇਆ ਗਿਆ ਹੈ | ਇਸ ਅਪੀਲ ਨੂੰ ਕਾਂਗਰਸ ਲਈ ਝਟਕਾ ਮੰਨਿਆ ਜਾ ਰਿਹਾ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਬਹਾਨੇ ਨਾਲ ਭਗਵੰਤ ਮਾਨ ਸਰਕਾਰ ਨੂੰ ਘੇਰ ਰਹੇ ਸਨ | ਇਸ ਗੀਤ ਵਿਚ ਕਿਹਾ ਜਾ ਰਿਹਾ ਹੈ ਕਿ ਪੰਜਾਬ ‘ਚ ਕਾਨੂੰਨ ਤੇ ਵਿਵਸਥਾ ਕਮਜ਼ੋਰ ਹੈ ਅਤੇ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਾਪਸ ਲੈਣ ਕਾਰਨ ਹੀ ਉਸ ਦਾ ਕਤਲ ਹੋਇਆ | ਮੂਸੇਵਾਲਾ ਵਿਧਾਨ ਸਭਾ ਚੋਣਾਂ ਵੇਲੇ ਮਾਨਸਾ ਹਲਕੇ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜਿਆ ਸੀ, ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਵਿਜੈ ਸਿੰਗਲਾ ਤੋਂ 63000 ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰ ਗਿਆ ਸੀ |

LEAVE A REPLY

Please enter your comment!
Please enter your name here