ਲਖਨਊ : ਉੱਤਰ ਪ੍ਰਦੇਸ਼ ਸਰਕਾਰ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੀਕ ਅਹਿਮਦ ਅਤੇ ਉਸ ਦੇ ਭਰਾ ਤੇ ਸਾਬਕਾ ਵਿਧਾਇਕ ਖਾਲਿਦ ਅਜ਼ੀਮ ਉਰਫ ਅਸ਼ਰਫ ਦੀ ਪ੍ਰਯਾਗਰਾਜ ’ਚ ਸਨਿੱਚਰਵਾਰ ਰਾਤ ਨੂੰ ਹੋਈ ਹੱਤਿਆ ਦੇ ਮਾਮਲੇ ’ਚ ਜਾਂਚ ਲਈ ਤਿੰਨ ਮੈਂਬਰੀ ਨਿਆਂਇਕ ਜਾਂਚ ਕਮਿਸ਼ਨ ਕਾਇਮ ਕੀਤਾ ਹੈ। ਅਧਿਕਾਰਤ ਜਾਣਕਾਰੀ ਮੁਤਾਬਕ ਇਲਾਹਾਬਾਦ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਅਰਵਿੰਦ ਕੁਮਾਰ ਤਿ੍ਰਪਾਠੀ ਦੀ ਅਗਵਾਈ ਹੇਠ ਸਾਬਕਾ ਡੀ ਜੀ ਪੀ ਸੁਬੇਸ਼ ਕੁਮਾਰ ਸਿੰਘ ਅਤੇ ਸੇਵਾਮੁਕਤ ਜਸਟਿਸ ਬ੍ਰਜੇਸ਼ ਕੁਮਾਰ ਸੋਨੀ ਨੂੰ ਬਤੌਰ ਮੈਂਬਰ ਸ਼ਾਮਲ ਕਰਦਿਆਂ ਤਿੰਨ ਮੈਂਬਰੀ ਕਮਿਸ਼ਨ ਕਾਇਮ ਕੀਤਾ ਗਿਆ ਹੈ। ਕਮਿਸ਼ਨ ਨੂੰ ਮਾਮਲੇ ਦੀ ਜਾਂਚ ਕਰਕੇ ਦੋ ਮਹੀਨੇ ਦੇ ਅੰਦਰ-ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਪਣੀ ਪਵੇਗੀ। ਸੂਬੇ ਦੇ ਗ੍ਰਹਿ ਵਿਭਾਗ ਨੇ ਜਾਂਚ ਕਮਿਸ਼ਨ ਕਾਨੂੰਨ, 1952 ਤਹਿਤ ਕਮਿਸ਼ਨ ਕਾਇਮ ਕੀਤਾ ਹੈ।


