ਕੇਜਰੀਵਾਲ ਤੇ ਸੰਜੇ ਗੁਜਰਾਤ ਦੀ ਅਦਾਲਤ ਵੱਲੋਂ ਤਲਬ

0
240

ਅਹਿਮਦਾਬਾਦ : ਸਥਾਨਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਡਿਗਰੀ ਨੂੰ ਲੈ ਕੇ ਗੁਜਰਾਤ ਯੂਨੀਵਰਸਿਟੀ ਵਿਰੁੱਧ ਕਥਿਤ ਵਿਅੰਗਾਤਮਕ ਅਤੇ ਅਪਮਾਨਜਨਕ ਬਿਆਨਾਂ ਲਈ ਅਪਰਾਧਿਕ ਮਾਣਹਾਨੀ ਦੀ ਸ਼ਿਕਾਇਤ ’ਚ ਸੰਮਨ ਜਾਰੀ ਕੀਤੇ ਹਨ। ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਜੈਸ਼ਭਾਈ ਚੋਵਟੀਆ ਦੀ ਅਦਾਲਤ ਨੇ ਦੋਵਾਂ ਨੂੰ 23 ਮਈ ਨੂੰ ਤਲਬ ਕੀਤਾ ਹੈ। ਇਸ ਸੰਬੰਧ ’ਚ ਗੁਜਰਾਤ ਯੂਨੀਵਰਸਿਟੀ ਦੇ ਰਜਿਸਟਰਾਰ ਪਿਯੂਸ਼ ਪਟੇਲ ਦੀ ਸ਼ਿਕਾਇਤ ’ਤੇ ਆਈ ਪੀ ਸੀ ਦੀ ਧਾਰਾ 500 (ਮਾਣਹਾਨੀ) ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ।

LEAVE A REPLY

Please enter your comment!
Please enter your name here