ਬੇਂਗਲੁਰੂ : ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਜਗਦੀਸ਼ ਸ਼ੈਟਾਰ (67) ਨੇ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਵੱਲੋਂ ਟਿਕਟ ਨਾ ਦਿੱਤੇ ਜਾਣ ਤੋਂ ਬਾਅਦ ਐਤਵਾਰ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ।
ਉਨ੍ਹਾ ਕਿਹਾ ਕਿ ਉਹ ਭਾਜਪਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦੇਣਗੇ। ਛੇ ਵਾਰ ਵਿਧਾਇਕ ਰਹੇ ਸ਼ੈਟਾਰ ਹੁਬਲੀ-ਧਾਰਵਾੜ ਕੇਂਦਰੀ ਸੀਟ ਤੋਂ ਭਾਜਪਾ ਦੀ ਟਿਕਟ ’ਤੇ ਕਿਸਮਤ ਅਜ਼ਮਾਉਣਾ ਚਾਹੁੰਦੇ ਸਨ, ਪਰ ਪਾਰਟੀ ਨੇ ਇਨਕਾਰ ਕਰ ਦਿੱਤਾ। ਮੁੱਖ ਮੰਤਰੀ ਬਸਵਰਾਜ ਬੋਮਈ ਅਤੇ ਕੇਂਦਰੀ ਮੰਤਰੀਆਂ ਪ੍ਰਹਿਲਾਦ ਜੋਸ਼ੀ ਤੇ ਧਰਮਿੰਦਰ ਪ੍ਰਧਾਨ ਨੇ ਸਨਿੱਚਰਵਾਰ ਦੇਰ ਰਾਤ ਤੱਕ ਸ਼ੈਟਾਰ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਆਪਣੇ ਸਟੈਂਡ ’ਤੇ ਕਾਇਮ ਰਹੇ।





