ਕੋਰੋਨਾ ਦੇ 9111 ਨਵੇਂ ਕੇਸ

0
173

ਨਵੀਂ ਦਿੱਲੀ : 24 ਘੰਟਿਆਂ ਵਿਚ ਕੋਰੋਨਾ ਦੇ 9,111 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਦੇਸ਼ ਵਿਚ ਹੁਣ ਤੱਕ ਕੋਵਿਡ ਮਰੀਜ਼ਾਂ ਗਿਣਤੀ 4,48,27,226 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 60,313 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਗੁਜਰਾਤ ’ਚ ਛੇ, ਯੂ ਪੀ ’ਚ ਚਾਰ, ਦਿੱਲੀ ਅਤੇ ਰਾਜਸਥਾਨ ’ਚ ਤਿੰਨ-ਤਿੰਨ, ਮਹਾਰਾਸ਼ਟਰ ਅਤੇ ਬਿਹਾਰ ’ਚ ਦੋ, ਛੱਤੀਸਗੜ੍ਹ, ਹਿਮਾਚਲ, ਝਾਰਖੰਡ, ਕੇਰਲਾ ਅਤੇ ਤਾਮਿਲਨਾਡੂ ’ਚ ਇੱਕ-ਇੱਕ ਮਰੀਜ਼ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 5,31,141 ਹੋ ਗਈ ਹੈ।

LEAVE A REPLY

Please enter your comment!
Please enter your name here