ਫਰਜ਼ੀ ਅਰਜ਼ੀਆਂ ਵਧਣ ਕਾਰਨ ਆਸਟਰੇਲੀਆ ਦੀਆਂ ਪੰਜ ’ਵਰਸਿਟੀਆਂ ਨੇ ਲਾਈ ਪਾਬੰਦੀ

0
198

ਮੈਲਬੋਰਨ : ਫਰਜ਼ੀ ਅਰਜ਼ੀਆਂ ਦੇ ਵਧਣ ਕਾਰਨ ਆਸਟਰੇਲੀਆ ਦੀਆਂ ਘੱਟੋ-ਘੱਟ ਪੰਜ ਯੂਨੀਵਰਸਿਟੀਆਂ ਨੇ ਕੁਝ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੇ ਦਾਖਲੇ ’ਤੇ ਪਾਬੰਦੀ ਲਗਾ ਦਿੱਤੀ ਹੈ। ਆਸਟਰੇਲੀਆ ਵਿਚ ਇਸ ਸਾਲ ਭਾਰਤੀ ਵਿਦਿਆਰਥੀਆਂ ਦੀ ਗਿਣਤੀ 2019 ਦੇ 75,000 ਦੇ ਅੰਕੜੇ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਗਲੋਬਲ ਐਜੂਕੇਸ਼ਨ ਫਰਮ ਨੇਵਿਟਾਸ ਦੇ ਜੌਹਨ ਚਿਊ ਨੇ ਕਿਹਾ-ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਉਮੀਦ ਨਾਲੋਂ ਕਿਤੇ ਵੱਧ ਹੈ। ਸਾਨੂੰ ਪਤਾ ਸੀ ਕਿ ਗਿਣਤੀ ਕਾਫੀ ਵਧੇਗੀ, ਪਰ ਇਸ ਦੇ ਨਾਲ ਹੀ ਫਰਜ਼ੀ ਵਿਦਿਆਰਥੀਆਂ ਦੀ ਗਿਣਤੀ ਵੀ ਵਧੀ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਕਈ ਯੂਨੀਵਰਸਿਟੀਆਂ ਹੁਣ ਸਥਿਤੀ ਨਾਲ ਨਜਿੱਠਣ ਲਈ ਪਾਬੰਦੀਆਂ ਲਗਾ ਰਹੀਆਂ ਹਨ। ਵਿਕਟੋਰੀਆ ਯੂਨੀਵਰਸਿਟੀ, ਐਡਿਥ ਕੋਵਾਨ ਯੂਨੀਵਰਸਿਟੀ, ਵੋਲੋਂਗੌਂਗ ਯੂਨੀਵਰਸਿਟੀ, ਟੋਰੇਨਸ ਯੂਨੀਵਰਸਿਟੀ ਅਤੇ ਸਾਊਥ ਕਰਾਸ ਯੂਨੀਵਰਸਿਟੀ ਨੇ ਭਾਰਤੀ ਵਿਦਿਆਰਥੀਆਂ ’ਤੇ ਪਾਬੰਦੀ ਲਾ ਦਿੱਤੀ ਹੈ। ਫਰਵਰੀ ’ਚ ਪਰਥ ਸਥਿਤ ਐਡਿਥ ਕੋਵਾਨ ਯੂਨੀਵਰਸਿਟੀ ਨੇ ਪੰਜਾਬ ਅਤੇ ਹਰਿਆਣਾ ਰਾਜਾਂ ਦੇ ਬਿਨੈਕਾਰਾਂ ’ਤੇ ਪਾਬੰਦੀ ਲਗਾ ਦਿੱਤੀ ਸੀ।
ਇਸ ਤੋਂ ਬਾਅਦ ਮਾਰਚ ’ਚ ਵਿਕਟੋਰੀਆ ਯੂਨੀਵਰਸਿਟੀ ਨੇ ਉੱਤਰ ਪ੍ਰਦੇਸ਼, ਰਾਜਸਥਾਨ ਅਤੇ ਗੁਜਰਾਤ ਸਮੇਤ ਅੱਠ ਭਾਰਤੀ ਰਾਜਾਂ ਦੇ ਵਿਦਿਆਰਥੀਆਂ ਦੀਆਂ ਅਰਜ਼ੀਆਂ ’ਤੇ ਪਾਬੰਦੀਆਂ ਵਧਾ ਦਿੱਤੀਆਂ।

LEAVE A REPLY

Please enter your comment!
Please enter your name here