ਮਾਨਸਾ : ਸੁਰਜੀਤ ਸਿੰਘ ਬਰਨਾਲਾ ਦੀ ਵਜ਼ਾਰਤ ਵੇਲੇ 1985 ਵਿਚ ਡਿਪਟੀ ਸਪੀਕਰ ਰਹੇ ਜਸਵੰਤ ਸਿੰਘ ਫਫੜੇ ਭਾਈਕੇ (83) ਦਾ ਦੇਹਾਂਤ ਹੋ ਗਿਆ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾ ਨੇ 1985 ਵਿਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਸੀ ਅਤੇ ਉਹ ਪੌਣੇ ਦੋ ਦਹਾਕੇ ਬਠਿੰਡਾ (ਮਾਨਸਾ ਦੇ ਜ਼ਿਲ੍ਹਾ ਬਣਨ ਤੋਂ ਪਹਿਲਾਂ) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹੇੇ। ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਨਾਲ ਮੱਤਭੇਦਾਂ ਕਾਰਨ ਉਹ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਵਿਚ ਚਲੇ ਗਏ।




