ਪਰਾਲੀ ਸਾੜਨ ਦੇ ਮਾਮਲਿਆਂ ’ਚ 30 ਫੀਸਦੀ ਦੀ ਕਮੀ ਆਈ : ਮੀਤ ਹੇਅਰ

0
206

ਚੰਡੀਗੜ੍ਹ : ਸਾਇੰਸ ਤਕਨਾਲੋਜੀ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸੰਬੰਧਤ ਵਿਭਾਗਾਂ ਦੇ ਲਗਾਤਾਰ ਯਤਨਾਂ ਸਦਕਾ ਪਰਾਲੀ ਸਾੜਨ ਦੇ ਮਾਮਲੇ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਘਟੇ ਹਨ।
ਉਹ ਮੰਗਲਵਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸੈਂਟਰ ਫਾਰ ਹਿਊਮਨ ਰਾਈਟਸ ਐਂਡ ਡਿਊਟੀਜ਼ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਹਰਿਆਣਾ ਦੇ ਸਹਿਯੋਗ ਨਾਲ ਪੰਜਾਬ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ’ਚ ਸਥਾਈ ਖੇਤੀਬਾੜੀ ਪ੍ਰਬੰਧਨ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ’ਤੇ ਕਰਵਾਈ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾ ਕਿਹਾ ਕਿ ਇਸ ਸਾਲ ਸਰਕਾਰ ਨੇ ਹੋਰ ਵੀ ਕੇਸ ਘਟਾਉਣ ਦਾ ਟੀਚਾ ਮਿੱਥਿਆ ਹੈ। ਉਨ੍ਹਾ ਵਰਕਸ਼ਾਪ ਦੀ ਪਿ੍ਰੰਸੀਪਲ ਇਨਵੈਸਟੀਗੇਟਰ ਅਤੇ ਕੋਆਰਡੀਨੇਟਰ ਡਾ. ਨਮਿਤਾ ਗੁਪਤਾ ਦੁਆਰਾ ਤਿਆਰ ਕੀਤੀ ਰਿਪੋਰਟ ਵੀ ਜਾਰੀ ਕੀਤੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਵੱਲੋਂ ਤਿਆਰ ਕੀਤਾ ਗਿਆ ਕੈਲੰਡਰ ਵੀ ਜਾਰੀ ਕੀਤਾ ਗਿਆ।

LEAVE A REPLY

Please enter your comment!
Please enter your name here