ਗਦਰ ਪਾਰਟੀ ਦੇ ਸਥਾਪਨਾ ਦਿਵਸ ’ਤੇ ਸਮਾਗਮ ਭਲਕੇ

0
282

ਜਲੰਧਰ : ਦੇਸ਼ਭਗਤਯਾਦਗਾਰਕਮੇਟੀਜਲੰਧਰਦੇਪ੍ਰਧਾਨਅਜਮੇਰ ਸਿੰਘ ਸਮਰਾ ਤੇ ਜਨਰਲ ਸਕੱਤਰ ਪਿ੍ਰਥੀਪਾਲ ਸਿੰਘ ਮਾੜੀਮੇਘਾ ਨੇ ਦੱਸਿਆ ਹੈੈੈੈੈੈੈੈੈ ਕਿ 21 ਅਪ੍ਰੈਲ ਨੂੰ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ ਦੇਸ਼ ਭਗਤ ਯਾਦਗਾਰ ਕੰਪਲੈਕਸ ਵਿੱਚ ਉਸਰੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿੱਚ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਮੁੱਖ ਬੁਲਾਰੇ ਡਾਕਟਰ ਪਰਮਿੰਦਰ ਸਿੰਘ, ਕਮੇਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਸੇਖੋਂ, ਰਮਿੰਦਰ ਸਿੰਘ ਪਟਿਆਲਾ ਤੇ ਰਜਿੰਦਰ ਮੰਡ ਐਡਵੋਕੇਟ ਹੋਣਗੇ। ਆਗੂਆਂ ਨੇ ਕਿਹਾ ਕਿ ਗ਼ਦਰ ਪਾਰਟੀ ਦੀ ਸੋਚ ਅਨੁਸਾਰ ਦੇਸ਼ ਆਜ਼ਾਦ ਨਹੀਂ ਹੋਇਆ, ਪਰ ਇਸ ਤੋਂ ਵੀ ਅੱਗੇ ਅੱਜ ਮੋਦੀ ਦੀ ਫਾਸ਼ੀਵਾਦੀ ਹਕੂਮਤ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੀ ਗ਼ੁਲਾਮ ਬਣਾਉਣ ਦੇ ਰਾਹ ਤੁਰੀ ਹੈ। ਧੜਾਧੜ ਦੇਸ਼ ਦੀ ਜਾਇਦਾਦ ਵੇਚੀ ਜਾ ਰਹੀ ਹੈ। ਸਰਕਾਰੀ ਅਦਾਰੇ ਤਬਾਹ ਕਰ ਦਿੱਤੇ ਹਨ। ਬੇਰੁਜ਼ਗਾਰੀ ਦਾ ਦੈਂਤ ਦਨਦਨਾਉਂਦਾ ਫਿਰ ਰਿਹਾ ਹੈ। ਇਸ ਦੈਂਤ ਤੋਂ ਡਰਦੀ ਜਵਾਨੀ ਵਿਦੇਸ਼ਾਂ ਨੂੰ ਕੂਚ ਕਰੀ ਜਾ ਰਹੀ ਹੈ। ਗ਼ਦਰੀ ਬਾਬਿਆਂ ਦੀ ਸੋਚ ਤਾਂ ਦੇਸ਼ ਦੀ ਆਜ਼ਾਦੀ ਤੋਂ ਬਾਅਦ ਬਰਾਬਰੀ ਤੇ ਭਾਈਚਾਰੇ ਦੀ ਏਕਤਾ ਵਾਲਾ ਰਾਜ ਪ੍ਰਬੰਧ ਕਾਇਮ ਕਰਨਾ ਸੀ, ਪਰ ਹੋ ਗਿਆ ਗ਼ਦਰੀਆਂ ਦੀ ਸੋਚ ਦੇ ਉਲਟ। ਲੋਕ ਗਰੀਬੀ ਦਾ ਸੰਤਾਪ ਭੋਗ ਰਹੇ ਹਨ। ਉਕਤ ਅਲਾਮਤਾਂ ਤੋਂ ਛੁਟਕਾਰਾ ਪਾ ਕੇ ਖੁਸ਼ਹਾਲ ਸਮਾਜ ਕਿਸ ਤਰ੍ਹਾਂ ਉਸਾਰਿਆ ਜਾ ਸਕਦਾ ਹੈ, ਇਸ ਪ੍ਰੋਗਰਾਮ ਵਿੱਚ ਅਜਿਹੀ ਵਿਚਾਰ-ਚਰਚਾ ਹੋਵੇਗੀ।

LEAVE A REPLY

Please enter your comment!
Please enter your name here