ਚਰਨਜੀਤ ਸਿੰਘ ਅਟਵਾਲ ਨੇ ਵੀ ਅਕਾਲੀ ਦਲ ਨੂੰ ਬੁਲਾਈ ਫਤਿਹ

0
261

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਅਟਵਾਲ ਨੇ ਬੁੱਧਵਾਰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਕੁੱਝ ਦਿਨ ਪਹਿਲਾਂ ਉਨ੍ਹਾ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ’ਚ ਸ਼ਾਮਲ ਹੋ ਗਏ ਸਨ ਤੇ ਭਾਜਪਾ ਨੇ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਉਨ੍ਹਾ ਨੂੰ ਉਮੀਦਵਾਰ ਬਣਾਇਆ ਹੈ। ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਹਨ। 86 ਸਾਲਾ ਅਟਵਾਲ ਨੇ ਕਿਹਾ ਕਿ ਉਨ੍ਹਾ ਇਖਲਾਕੀ ਆਧਾਰ ’ਤੇ ਅਕਾਲੀ ਦਲ ਛੱਡਿਆ ਹੈ, ਕਿਉਕਿ ਉਨ੍ਹਾ ਦੇ ਪੁੱਤਰ ਇੰਦਰ ਇਕਬਾਲ ਸਿੰਘ ਤੇ ਜਸਜੀਤ ਸਿੰਘ ਅਤੇ ਭਤੀਜਾ ਸੁਖਜਿੰਦਰਜੀਤ ਸਿੰਘ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

LEAVE A REPLY

Please enter your comment!
Please enter your name here