ਜੇਲ੍ਹਾਂ ਨੂੰ ਗੈਂਗਸਟਰਾਂ ਦੇ ‘ਸੇਫ-ਹਾਊਸ’ ਬਣਾਉਣ ਵਾਲਿਆਂ ਦਾ ਹੋਇਆ ਪਰਦਾ ਫਾਸ਼ : ਕੰਗ

0
192

ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਗੈਂਗਸਟਰ ਮੁਖਤਾਰ ਅਨਸਾਰੀ ਨੂੰ ਕਾਂਗਰਸ ਸਰਕਾਰ ਵੇਲੇ ਜੇਲ੍ਹਾਂ ਵਿੱਚ ਰੱਖ ਕੇ ਉਸ ਨੂੰ ਬਚਾਉਣ ਲਈ ਪੰਜਾਬ ਦੇ ਖਜ਼ਾਨੇ ਦੀ ਹੋਈ ਦੁਰਵਰਤੋਂ ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਦੀ ਇਸ ਤੋਂ ਵੱਡੀ ਉਦਾਹਰਣ ਕੀ ਹੋਵੇਗੀ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਜਿੱਥੇ ਮੋਸਟਵਾਂਟੇਡ ਗੈਂਗਸਟਰ ਮੁਖਤਾਰ ਅਨਸਾਰੀ ਨੂੰ ਤਾਕਤ ਦੀ ਦੁਰਵਰਤੋਂ ਕਰਦਿਆਂ ਸੂਬੇ ਦੀਆਂ ਜੇਲ੍ਹਾਂ ਵਿੱਚ ਮਹਿਮਾਨਾਂ ਵਾਂਗ ਰੱਖਿਆ ਗਿਆ, ਉੱਥੇ ਪੰਜਾਬ ਦੇ ਖਜ਼ਾਨੇ ’ਚੋਂ ਲੱਖਾਂ ਰੁਪਏ ਖਰਚ ਕਰ ਉਸ ਲਈ ਕਾਨੂੰਨੀ ਮਦਦ ਵੀ ਮੁਹੱਈਆ ਕਰਵਾਈ ਗਈ। ਅਪਰਾਧੀਆਂ ਦੀ ਇਸ ਰਾਜਨੀਤਕ ਪੁਸ਼ਤਪਨਾਹੀ ਕਾਰਨ ਜਿੱਥੇ ਲੋਕਾਂ ਦੇ ਟੈਕਸ ਦੇ ਪੈਸੇ ਦੀ ਦੁਰਵਰਤੋਂ ਕੀਤੀ ਗਈ, ਉੱਥੇ ਇਸ ਨਾਲ ਗੈਂਗਸਟਰਵਾਦ ਨੂੰ ਵੀ ਸ਼ਹਿ ਮਿਲੀ ਤੇ ਉਹ ਹੋਰ ਵਧਦਾ-ਫੁਲਦਾ ਗਿਆ। ਕੰਗ ਨੇ ਦੁਹਰਾਇਆ ਕਿ ਜੇਲ੍ਹਾਂ ਨੂੰ ਗੈਂਗਸਟਰਾਂ ਲਈ ‘ਸੇਫ ਹਾਊਸ’ ਬਣਾਉਣ ਵਾਲਿਆਂ ਦਾ ਸੱਚ ਹੁਣ ਸਭ ਦੇ ਸਾਹਮਣੇ ਆ ਚੁੱਕਾ ਹੈ ਅਤੇ ਇਸ ਤੋਂ ਵੀ ਅੱਗੇ ਅਪਰਾਧ ਅਤੇ ਨਸ਼ੇ ਦੀ ਪੁਸ਼ਤਪਨਾਹੀ ਵਿਚ ਸ਼ਾਮਲ ਕੁਝ ਵਰਦੀਧਾਰੀਆਂ ਦਾ ਨੈੱਕਸਸ ਵੀ ਮਾਨ ਸਰਕਾਰ ਨੇ ਤੋੜ ਦਿੱਤਾ ਹੈ।

LEAVE A REPLY

Please enter your comment!
Please enter your name here